03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਆਰਿਆ ਮਹਿਲਾ ਮਹਾਂਵਿਦਿਆਲਿਆ ਵਿਖੇ ਹਿੰਦੂ ਸੰਸਕ੍ਰਿਤੀ ਵਿਸ਼ੇ ’ਤੇ ਸੈਮੀਨਾਰ

ਪਠਾਨਕੋਟ, 3 ਅਕਤੂਬਰ (ਸੰਧੂ)-ਆਰਿਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਡਾ. ਰੁਪਿੰਦਰਜੀਤ ਗਿੱਲ ਦੀ ਅਗਵਾਈ ਹੇਠ ਹਿੰਦੂ ਸੰਸਕ੍ਰਿਤੀ ਵਿਸ਼ੇ ’ਤੇ ਸੈਮੀਨਾਰ ਕਰਵਾਇਆ।

Ad Position 21
No active advertisement
ਅਜੀਤ ਡੈਸਕ 04-10-2026
ਪਠਾਨਕੋਟ, 3 ਅਕਤੂਬਰ (ਸੰਧੂ)-ਆਰਿਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਵਿਖੇ ਡਾ. ਰੁਪਿੰਦਰਜੀਤ ਗਿੱਲ ਦੀ ਅਗਵਾਈ ਹੇਠ ਹਿੰਦੂ ਸੰਸਕ੍ਰਿਤੀ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਇਸ ਮੌਕੇ ਸਾਧਵੀ ਅੰਜਲੀ ਆਰਿਆ ਨੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨਾਲ ਹਿੰਦੂ ਸੰਸਕ੍ਰਿਤੀ ਤੇ ਸਵਾਮੀ ਦਯਾਨੰਦ ਸਰਸਵਤੀ ਦੇ ਜੀਵਨ-ਦਰਸ਼ਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਕਜ ਤੁਲੀ, ਸੰਜੀਵ ਤੁਲੀ, ਸ਼ਾਂਤੀ ਪ੍ਰਕਾਸ਼ ਤੇ ਸ਼ਾਸਤਰੀ ਮੋਹਨ ਲਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਾਧਵੀ ਅੰਜਲੀ ਆਰਿਆ ਨੇ ਸਵਾਮੀ ਦਯਾਨੰਦ ਸਰਸਵਤੀ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚਾਨਣਾ ਪਾਉਂਦਿਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੁੜ ਕੇ ਜੀਵਨ ਵਿਚ ਅੱਗੇ ਵਧਣ ਦਾ ਸੱਦਾ ਦਿੱਤਾ। ਡਾ. ਰੁਪਿੰਦਰਜੀਤ ਗਿੱਲ ਨੇ ਸਾਧਵੀ ਅੰਜਲੀ ਆਰਿਆ ਸਮੇਤ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਅੱਜ ਦੇ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਤਰੱਕੀ ਦੇ ਨਾਲ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਦੇ 3 ਵਿਦਿਆਰਥੀ ਨੈਸ਼ਨਲ ਪੱਧਰ ਲਈ ਚੁਣੇ ਗਏ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ - ਨਵਦੀਪ ਕੰਧਵਾਲੀਆ
Ad Position 24