ਹਲਕਾ ਯੂਥ ਪ੍ਰਧਾਨ ਹਰਸਿਮਰਤ ਬਾਜਵਾ ਵਲੋਂ ਸੁੱਚਾ ਸਿੰਘ ਲੰਗਾਹ ਨਾਲ ਮੁਲਾਕਾਤ
ਧਿਆਨਪੁਰ, 3 ਅਕਤੂਬਰ (ਕੁਲਦੀਪ ਸਿੰਘ ਸੋਨੂੰ)- ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲ ਦਲ ਬਾਦਲ ਦੇ ਯੁੱਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਸਮੁੱਚਾ ਯੂਥ ਲੰਗਾਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ । ਜਾਣਕਾਰੀ ਦਿੰਦਿਆ ਯੂਥ ਬਲਾਕ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ ਨੇ ਕਿਹਾ ਕਿ ਹਰਿਆਵਲ ਦਸਤੇ ਵਜੋਂ ਜਾਣੇ ਜਾਦੇ ਅਕਾਲੀ ਦਲ ਦੇ ਯੂਥ ਜੁਝਾਰੂ ਸਾਥੀਆਂ ਨਾਲ ਮਿਲ ਕੇ ਅਕਾਲੀ ਦਲ ਬਾਦਲ ਦੇ ਹੱਕ ਦੇ ਵਿੱਚ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ, ਉਹਨਾਂ ਵਲੋਂ ਨੌਜਵਾਨਾਂ ਨੂੰ ਪ੍ਰੇਰਕੇ ਦੇਣ ਲਈ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ -ਵੱਖ ਪਿੰਡਾਂ ਦੇ ਵਿੱਚ ਯੂਥ ਆਗੂਆਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ।
ਹਲਕਾ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ, ਸੁੱਚਾ ਸਿੰਘ ਲੰਗਾਹ ਦੇ ਨਾਲ ਵਿਸ਼ੇਸ਼ ਮੁਲਾਕਾਤ ਸਮੇਂ ।
04-10-2026