04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੁਸਤਫਾਬਾਦ ਸੈਦਾਂ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ’ਚ ਚੋਰੀ

ਜੌੜਾ ਛੱਤਰਾਂ, 3 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪਿੰਡ ਮੁਸਤਫਾਬਾਦ ਸੈਦਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਇਕ ਗੈਸ ਸਿਲੰਡਰ, ਇਨਵਰਟਰ, ਬੈਟਰੀਆਂ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਜੌੜਾ ਛੱਤਰਾਂ, 3 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਪਿੰਡ ਮੁਸਤਫਾਬਾਦ ਸੈਦਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਮਿਡਲ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਇਕ ਗੈਸ ਸਿਲੰਡਰ, ਇਨਵਰਟਰ, ਬੈਟਰੀਆਂ ਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਇਸ ਤੋਂ ਇਲਾਵਾ ਸਕੂਲ ਵਿਚੋਂ ਕਰੀਬ 25 ਕਿੱਲੋ ਕਣਕ ਵੀ ਚੋਰੀ ਕਰ ਲਈ ਗਈ, ਉਥੇ ਹੀ ਸਰਕਾਰੀ ਮਿਡਲ ਸਕੂਲ ਦੇ ਤਾਲੇ ਤੋੜ ਕੇ ਦੋ ਗੈਸ ਸਿਲੰਡਰ ਚੋਰੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸਵੇਰੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਸੰਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਨੇ ਸਰਕਾਰੀ ਸਕੂਲਾਂ ਵਿਚ ਵਾਪਰੀਆਂ ਇਨ੍ਹਾਂ ਚੋਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਜਲਦ ਕਾਬੂ ਕਰਨ ਤੇ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਮੰਡੀਆਂ ਵਿਚ ਨਾ ਹੀ ਸਰਕਾਰੀ ਖਰੀਦ ਹੋਈ ਤੇ ਨਾ ਹੀ ਬਾਰਦਾਨਾ ਪਹੁੰਚਿਆ ਅਗਲੀ ਖ਼ਬਰ ਟਰੈਫਿਕ ਇੰਚਾਰਜ ਨੇ ਨਾਕਾ ਲਗਾ ਕੇ ਸਕੂਲੀ ਬੱਸਾਂ ਦੀ ਕੀਤੀ ਜਾਂਚ
Ad Position 24