ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਸਨਮਦੀਪ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀ ਮੱਲ
ਜੌੜਾ ਛੱਤਰਾਂ, 3 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਲਈ ਇਹ ਬੜੇ ਮਾਣ ਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਨਮਦੀਪ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਰਾਟੇ ਅੰਡਰ-14 ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ। ਸਨਮਦੀਪ ਸਿੰਘ ਨੇ ਖੇਡ ਭਾਵਨਾ ਨਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜੌੜਾ ਛੱਤਰਾਂ, 3 ਅਕਤੂਬਰ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਲਈ ਇਹ ਬੜੇ ਮਾਣ ਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਨਮਦੀਪ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਰਾਟੇ ਅੰਡਰ-14 ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ। ਸਨਮਦੀਪ ਸਿੰਘ ਨੇ ਖੇਡ ਭਾਵਨਾ ਨਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨੇ ਸਾਬਤ ਕੀਤਾ ਹੈ ਕਿ ਲਗਨ, ਨਿਰੰਤਰ ਅਭਿਆਸ ਤੇ ਦ੍ਰਿੜ੍ਹ ਇਰਾਦੇ ਨਾਲ ਵਿਦਿਆਰਥੀ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਨਮਦੀਪ ਸਿੰਘ ਦੀ ਪੰਜਾਬ ਸਟੇਟ ਖੇਡਾਂ ਲਈ ਚੋਣ ਹੋਈ ਹੈ ਅਤੇ ਉਹ ਚੰਡੀਗੜ੍ਹ ਵਿਖੇ ਹੋਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਵੇਗਾ। ਸਨਮਦੀਪ ਇਸ ਤੋਂ ਪਹਿਲਾਂ ਵੀ ਸਕੂਲ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰਦਾ ਆ ਰਿਹਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੀ ਸਨਮਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਤੇ ਪੰਜਾਬ ਸਟੇਟ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਨਮਦੀਪ ਦੀ ਇਸ ਜਿੱਤ ਨਾਲ ਉਸ ਦੇ ਮਾਪਿਆਂ, ਅਧਿਆਪਕਾਂ, ਸਹਿਪਾਠੀਆਂ ਤੇ ਸਕੂਲ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ। ਸਕੂਲ ਦੇ ਡਾਇਰੈਕਟਰ ਨੇ ਸਨਮਦੀਪ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਧੀਰਜ ਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ। ਸਕੂਲ ਪ੍ਰਬੰਧਨ, ਅਧਿਆਪਕਾਂ ਤੇ ਸਮੂਹ ਵਿਦਿਆਰਥੀਆਂ ਨੇ ਸਨਮਦੀਪ ਦੇ ਉੱਜਵਲ ਭਵਿੱਖ ਤੇ ਆਉਣ ਵਾਲੀਆਂ ਪੰਜਾਬ ਸਟੇਟ ਖੇਡਾਂ ਵਿਚ ਹੋਰ ਵੱਡੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।