03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਖੇ ਆਲੌਕਿਕ ਡਰੋਨ ਸ਼ੋਅ

ਬਟਾਲਾ, 3 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਗਰਾਊਂਡ ਵਿਚ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਡਰੋਨ ਸ਼ੋਅ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ।

Ad Position 21
No active advertisement
ਪੰਜਾਬ ਸਰਕਾਰ ਨੇ ਗੁਰੂ ਜੀ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਵਿਸ਼ੇਸ਼ ਉਪਰਾਲਾ-ਬਲਵਿੰਦਰ ਸਿੰਘ ਲਾਡੀ 04-10-2026
ਬਟਾਲਾ, 3 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੀ ਗਰਾਊਂਡ ਵਿਚ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਡਰੋਨ ਸ਼ੋਅ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੂੰ ਸ਼ਰਧਾ ਨਾਲ ਨਿਹਾਰਿਆ। ਡਰੋਨਾਂ ਰਾਹੀਂ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ। ਇਸ ਮੌਕੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਪੇਡਾ ਦੇ ਸੀਨੀਅਰ ਉਪ ਚੇਅਰਮੈਨ ਡਾ. ਕਮਲਜੀਤ ਸਿੰਘ ਕੇ. ਜੇ., ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਮਿਸਲ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਐਸ. ਡੀ. ਐਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ, ਚੇਅਰਪਰਸਨ ਸ੍ਰੀਮਤੀ ਰੁਪਿੰਦਰ ਕੌਰ, ਮਹਿਲਾ ਵਿੰਗ ਦੇ ਪ੍ਰਧਾਨ ਨੀਲਮ, ਤਿਲਕ ਰਾਜ ਪੱਪੂ ਪ੍ਰਧਾਨ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਹਰਵਿੰਦਰ ਸਿੰਘ ਹੈਰੀ, ਨਿਹੰਗ ਜਥੇਬੰਦੀਆਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਸੰਗਤ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਮਹਾਨ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਜੀ ਦੇ ਬਰਾਬਰੀ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ। ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿਚ ਪੰਜਾਬ ਸਾਨੂੰ ਇਕ ਹੋਰ ਮੌਕਾ ਦੇਵੇਗਾ-ਭਗਵੰਤ ਮਾਨ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਪਿੰਡ ਸਤਕੋਹਾ ਵਿਚ 31 ਮੈਂਬਰੀ ਕਮੇਟੀ ਬਣਾਈ
Ad Position 24