ਅਕਾਲੀ ਦਲ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੇ ਹੱਕ ਵਿਚ ਹੋਈ ਮੀਟਿੰਗ
ਧਾਰੀਵਾਲ, 4 ਅਕਤੂਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਵਰਕਰਾਂ ਦੀ ਮੀਟਿੰਗ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਦੌਰਾਨ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਧਾਰੀਵਾਲ, 4 ਅਕਤੂਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਵਰਕਰਾਂ ਦੀ ਮੀਟਿੰਗ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਦੌਰਾਨ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਆਪਣੇ ਵਿਚਾਰ ਦਿੱਤੇ। ਉਨ੍ਹਾਂ ਹਲਕਾ ਕਾਦੀਆਂ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਹਲਕਾ ਕਾਦੀਆਂ ਦੇ ਅਕਾਲੀ ਵਰਕਰ ਅਤੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਅਤੇ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਕਰ ਕੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਇਆ ਜਾਵੇਗਾ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸਤਨਾਮ ਸਿੰਘ ਆਲੋਵਾਲ ਸੀਨੀਅਰ ਅਕਾਲੀ ਆਗੂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਾਬਾ ਨੱਥਾ ਸਿੰਘ ਸੰਧਵਾਂ, ਬਲਦੇਵ ਸਿੰਘ ਕੋਟ ਸਾਬਕਾ ਸਰਪੰਚ, ਦਲੇਰ ਸਿੰਘ ਥੇਹ ਤਿੱਖਾ ਸਾਬਕਾ ਸਰਪੰਚ, ਗੁਰਜੀਤ ਸਿੰਘ ਮਿੰਟਾ ਚੀਮਾ, ਮਨਜੀਤ ਸਿੰਘ ਕੰਗ ਸਾਬਕਾ ਬਲਾਕ ਸੰਮਤੀ ਮੈਂਬਰ, ਪ੍ਰਗਟ ਸਿੰਘ ਬੱਲ ਸੀਨੀਅਰ ਆਗੂ, ਸੁਖਵਿੰਦਰ ਸਿੰਘ ਸੋਨੂੰ ਅਹਿਮਦਾਬਾਦ, ਹਰਜਿੰਦਰ ਸਿੰਘ ਆਲੋਵਾਲ, ਹਰਮਨਪ੍ਰੀਤ ਸਿੰਘ ਹਨੀ, ਸਮਨਪ੍ਰੀਤ ਸਿੰਘ, ਮਿਹਰਬਾਨ ਸਿੰਘ ਫੱਜੂਪੁਰ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਬੱਲ, ਲਾਡੀ ਸੁਜਾਨਪੁਰ, ਦਿਲਬਾਗ ਸਿੰਘ ਗੁਰਦਾਸ ਨੰਗਲ ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ ।