05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨੌਰਥ ਇੰਡੀਆ ਸ਼ੋਟੋਕਾਨ ਕਰਾਟੇ ਚੈਂਪੀਅਨਸ਼ਿਪ ਵਿਚ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆ ਨੇ ਜਿੱਤੇ 26 ਤਗਮੇ

ਕੋਟਲੀ ਸੂਰਤ ਮੱਲ੍ਹੀ, 4 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਨੌਰਥ ਇੰਡੀਆ ਕਰਾਟੇ ਚੈਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸਨ ਕਰਨ ਵਾਲੇ ਵਿਦਿਆਰਥੀ ਇਨਾਮ ਪ੍ਰਾਪਤ ਕਰਦੇ ਹੋਏ। ਤਸਵੀਰ: ਨਾਗਰਾ 05-10-2026
ਕੋਟਲੀ ਸੂਰਤ ਮੱਲ੍ਹੀ, 4 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਨੌਰਥ ਇੰਡੀਆ ਸ਼ੋਟੋਕਾਨ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 26 ਤਗਮੇ ਆਪਣੇ ਨਾਮ ਕੀਤੇ ਹਨ। ਵਿਦਿਆਰਥੀਆਂ ਨੇ 6 ਸੋਨੇ ਦੇ ਤਗਮੇ, 2 ਚਾਂਦੀ ਦੇ ਤਗਮੇ ਅਤੇ 18 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਹਿੰਮਤ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਫ਼ਸਲ ਵਿਚ 25 ਰੁਪਏ ਦਾ ਮਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਅਮਰੀਕ ਸਿੰਘ ਬਾਲੇਵਾਲ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24