04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)-ਪੀ. ਐਸ.

Ad Position 21
No active advertisement
ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)-ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਸਰਕਲ ਯੂਨਿਟ ਗੁਰਦਾਸਪੁਰ ਦੀ ਮੀਟਿੰਗ ਸਰਕਲ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਾਵੇਂ ਸੰਘਰਸ਼ ਦੇ ਦਬਾਅ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 8 ਪਰਸੈਂਟ ਡੀ.ਏ ਦੀਆਂ ਦੋ ਕਿਸ਼ਤਾਂ ਸਤੰਬਰ ਮਹੀਨੇ ਤੋਂ ਲਾਗੂ ਕਰ ਦਿੱਤੀਆਂ ਹਨ। ਪਰ ਇਹ ਕਿਸ਼ਤਾਂ ਜੁਲਾਈ 2023 ਤੇ ਦੂਸਰੀ ਜਨਵਰੀ 2024 ਬਾਰੇ ਪੱਤਰ ਜਾਰੀ ਕਰਦੇ ਸਮੇਂ ਸਪੱਸ਼ਟ ਨਹੀਂ ਹੈ ਤੇ ਪਿਛਲੇ ਬਕਾਇਆ ਦੇਣ ਬਾਰੇ ਵੀ ਕੋਈ ਨਹੀਂ ਦੱਸਿਆ ਗਿਆ । ਜਦੋਂ ਕਿ ਬਕਾਇਆ ਡੀ.ਏ ਦੀਆਂ ਚਾਰ ਕਿਸ਼ਤਾਂ ਜ਼ੋ 10 ਫ਼ੀਸਦੀ ਹਨ, ਉਨ੍ਹਾਂ ਬਾਰੇ ਵੀ ਸਰਕਾਰ ਚੁੱਪ ਹੈ। ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਸਰਕਾਰ ਲਾਗੂ ਕਰਨ ਤੋਂ ਭੱਜ ਰਹੀ ਹੈ। ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਸਰਕਾਰ ਟਾਲਾ ਵੱਟ ਰਹੀ ਹੈ, 17 ਜੁਲਾਈ 2020 ਵਾਲਾ ਪੱਤਰ ਰੱਦ ਕਰਨ ਅਤੇ ਬੰਦ ਕੀਤੇ ਭੱਤੇ ਬਹਾਲ ਕਰਨ, ਪਰਵੀਜੀਨਲ ਪੀਰਡ ਸਮੇਂ ਦੌਰਾਨ ਪੂਰੀ ਤਨਖਾਹ ਦੇਣਾ, ਕੱਚੇ ਕਾਮੇ ਪੱਕੇ ਕਰਨਾ ਆਦਿ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ। ਜਿਸ ਕਾਰਨ 10 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਰੈਲੀ ’ਚ ਬਿਜਲੀ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸਰਕਲ ਸਕੱਤਰ ਨਿਸ਼ਾਨ ਸਿੰਘ ਸੋਹਲ, ਗੁਰਦੇਵ ਸਿੰਘ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ ਟਾਂਡਾ, ਅਨਿਲ ਕੁਮਾਰ ਸ਼ਰਮਾ, ਅਮਨਦੀਪ ਸਿੰਘ ਧਾਲੀਵਾਲ, ਨਰੇਸ਼ ਕੁਮਾਰ, ਅਰਵਿੰਦਰ ਸਿੰਘ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ ਦੀ ਸੀਨੀਅਰ ਕੀਟ ਵਿਗਿਆਨੀ ਡਾ: ਬਲਪ੍ਰੀਤ ਕੰਗ ਨੂੰ ਸੇਵਾ ਮੁਕਤੀ ֹ’ ਤੇ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸੰਪਰਕ ਸੜਕ ’ਤੇ ਮੋਟਾ ਪੱਥਰ ਪਾਉਣ ਨਾਲ ਲੋਕਾਂ ਦਾ ਲੰਘਣਾ ਹੋਇਆ ਮੁਸ਼ਕਿਲ
Ad Position 24