ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ਮੌਕੇ ਕੱਢੀ ਜਾਗਰੂਕਤਾ ਰੈਲੀ
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ਮੌਕੇ ’ਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਇੰਡੀਅਨ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਪ੍ਰੋਜੈਕਟ ਕੋਆਰਡੀਨੇਟਰ ਅਸ਼ੋਕ ਕੁਮਾਰ ਦੀ ਅਗਵਾਈ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਆਈ.
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ਮੌਕੇ ’ਤੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਇੰਡੀਅਨ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਪ੍ਰੋਜੈਕਟ ਕੋਆਰਡੀਨੇਟਰ ਅਸ਼ੋਕ ਕੁਮਾਰ ਦੀ ਅਗਵਾਈ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਆਈ.ਏ.ਐਸ ਸੇਵਾ-ਮੁਕਤ ਦੇ ਸਹਿਯੋਗ ਤੇ ਮਾਰਗ ਦਰਸ਼ਨ ਨਾਲ ਆਯੋਜਿਤ ਕੀਤੀ ਗਈ। ਇਸ ਰੈਲੀ ਦੌਰਾਨ ਪੰਡਿਤ ਮੋਹਨ ਲਾਲ ਐਸ.ਡੀ.ਕਾਲਜ ਫਾਰ ਵੁਮੈਨ ਗੁਰਦਾਸਪੁਰ ਦੀ ਐਨ.ਐਸ.ਐਸ ਯੂਨਿਟ ਅਤੇ ਭਾਰਤ ਵਿਕਾਸ ਪ੍ਰੀਸ਼ਦ ਗੁਰਦਾਸਪੁਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਰੈਲੀ ਵਿਚ ਇਲਾਕੇ ਦੇ ਸਥਾਨਿਕ ਨਿਵਾਸੀਆਂ ਸਮੇਤ ਲਗਪਗ 300 ਲੋਕਾਂ ਨੇ ਭਾਗ ਲਿਆ। ਇਸ ਮੌਕੇ ਭਾਗ ਲੈਣ ਵਾਲਿਆਂ ਨੂੰ ਇਸ ਅਭਿਆਨ ਦੀ ਮਹੱਤਤਾ, ਨਸ਼ਾਖੋਰੀ ਨੂੰ ਰੋਕਣ ਅਤੇ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਵਿਚ ਇਸ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ ਗਈ। ਇੰਡੀਅਨ ਰੈਡ ਕਰਾਸ ਸੁਸਾਇਟੀ ਗੁਰਦਾਸਪੁਰ ਦੇ ਸਟਾਫ ਮੈਂਬਰਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਨਸ਼ਾ-ਛੁਡਾਊ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਨਾਅਰੇ ਲਗਾਏ ਅਤੇ ਵਿਦਿਆਰਥੀਆਂ ਤੇ ਹੋਰ ਸਥਾਨਿਕ ਨਾਗਰਿਕਾਂ ਨੂੰ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ।