04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨੇ ਪਿੰਡ ਸਲੀਮਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਗੁਲਜੀਤ ਸਿੰਘ ਪਿੰਡ ਸਲੀਮਪੁਰ ਦਾ ਝੋਨਾ ਖਰੀਦ ਕੇ ਕਰਵਾਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ, ਡੀ.

Ad Position 21
No active advertisement
ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਚੱਕਰਾਜਾ)-ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਬਮਰਾਹ ਨੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਗੁਲਜੀਤ ਸਿੰਘ ਪਿੰਡ ਸਲੀਮਪੁਰ ਦਾ ਝੋਨਾ ਖਰੀਦ ਕੇ ਕਰਵਾਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ, ਡੀ. ਡੀ. ਐੱਮ. ਓ. ਵਿਜੇ ਕੁਮਾਰ, ਐੱਸ. ਬੀ. ਐੱਮ. ਮਨਦੀਪ ਸਿੰਘ, ਏ. ਐੱਫ. ਐੱਸ. ਓ. ਕਮਲਜੀਤ ਸਿੰਘ ਸਮੇਤ ਵੱਖ ਵੱਖ ਪਿੰਡਾਂ ਤੋਂ ਸਰਪੰਚ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਉਮੇਸ਼ ਸ਼ਰਮਾ ਪਿੰਕੀ (ਪ੍ਰਧਾਨ ਆੜਤੀਆ ਯੂਨੀਅਨ), ਆੜ੍ਹਤੀਏ ਤੇ ਕਿਸਾਨ ਵੀਰ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਦੇ ਸਾਰੇ ਲੋੜੀਦੇ ਪ੍ਰਬੰਧ ਕਰ ਲਏ ਗਏ ਹਨ ਤੇ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਪੀਲ ਕੀਤੀ ਕਿ ਸਾਰੇ ਕਿਸਾਨ ਭਰਾ ਝੋਨੇ ਨੂੰ ਸੁਕਾ ਕੇ ਲੈ ਕੇ ਆਉਣ। ਇਸ ਤੋਂ ਇਲਾਵਾ ਆੜ੍ਹਤੀਏ ਤੇ ਸ਼ੈਲਰ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰਾਂ ਨਾਲ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ਦੀਨਾਨਗਰ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਦੇ ਛੇ ਸਾਲ ਪੂਰੇ ਹੋਣ ਮੌਕੇ ਕੱਢੀ ਜਾਗਰੂਕਤਾ ਰੈਲੀ
Ad Position 24