ਹਲਕਾ ਇੰਚਾਰਜ ਨੇ ਦੀਨਾਨਗਰ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਦੀਨਾਨਗਰ, 4 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਹੂਲਤਾਂ ਲਈ ਕੀਤੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਦੀਨਾਨਗਰ, 4 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਹੂਲਤਾਂ ਲਈ ਕੀਤੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ, ਸਕੱਤਰ ਪਵਨ ਕੁਮਾਰ ਬਬੋਰੀਆ ਅਤੇ ਖਰੀਦ ਏਜੰਸੀ ਦੇ ਇੰਸਪੈਕਟਰ ਕਿਰਨ ਕੁਮਾਰ ਵੀ ਉਚੇਚੇ ਤੌਰ ‘ਤੇ ਮੌਜੂਦ ਸਨ।ਮੰਡੀਆਂ ਦਾ ਜਾਇਜ਼ਾ ਲੈਣ ਉਪਰੰਤ ਦੀਨਾਨਗਰ ਅਨਾਜ ਮੰਡੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਵਿਚ ਦਿੱਕਤ ਪੇਸ਼ ਨਾ ਆਵੇ। ਸ਼ਮਸ਼ੇਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਨਮੀ ਦੀ ਮਾਤਰਾ ਕਾਰਨ ਕੋਈ ਦੇਰੀ ਨਾ ਹੋਵੇ ਅਤੇ ਫ਼ਸਲ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਦੇ ਅਮਲ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਯਕੀਨੀ ਬਣਾਈ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਕਰਨੈਲ ਸਿੰਘ ਬਾਠਾਂਵਾਲਾ, ਬਲਾਕ ਸੰਮਤੀ ਮੈਂਬਰ ਮਨਮੋਹਨ ਸਿੰਘ ਧਮਰਾਈ, ਬਲਾਕ ਸੰਮਤੀ ਮੈਂਬਰ ਰੁਪਿੰਦਰ ਕੌਰ ਕੱਤੋਵਾਲ, ਵਿੱਕੀ ਮਿਆਣੀ, ਮਦਨ ਮੋਹਨ ਡਾਲੀ, ਰਾਜੀਵ ਕੁਮਾਰ, ਵਿਜੇ ਕੁਮਾਰ ਪਿੰਕਾ, ਗੋਰਾ ਕੱਤੋਵਾਲ ਅਤੇ ਆੜਤੀ ਗੁਰਨਾਮ ਸਿੰਘ ਦੇ ਇਲਾਵਾ ਹੋਰ ਵੀ ਕਈ ਆੜਤੀ ਤੇ ਲੋਕ ਮੌਜੂਦ ਸਨ।