ਫਤਹਿਗੜ ਚੂੜੀਆਂ, 4 ਅਕਤੂਬਰ (ਐਮ.ਐਸ. ਫੁੱਲ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਗਰ ’ਚ ਲੋਕ ਮਿਲਣੀ ਤਹਿਤ ਆਮ ਆਦਮੀ ਪਾਰਟੀ ਵਲੋਂ ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਵਿਚ ਵੱਡੀ ਰੈਲੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਸ਼ਿਰਕਤ ਕੀਤੀ, ਜਿਸ ਨੂੰ ਵੇਖ ਕੇ ਮੁੱਖ ਮੰਤਰੀ ਵੀ ਖੁਸ਼ੀ ’ਚ ਬਾਗੋ ਬਾਗ ਦਿਖਾਈ ਦਿੱਤੇ ਅਤੇ ਉਨ੍ਹਾਂ ਵਲੋਂ ਜੋਬਨ ਰੰਧਾਵਾ ਨੂੰ ਹੋਰ ਮਿਹਨਤ ਕਰਨ ਦਾ ਥਾਪੜਾ ਵੀ ਦਿੱਤਾ। ਰੈਲੀ ’ਚ ਹੋਏ ਵਿਸ਼ਾਲ ਇੱਕਠ ਨੂੰ ਵੇਖਦਿਆਂ ਜੋਬਨ ਰੰਧਾਵਾ ਨੇ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹਲਕਾ ਵਾਸੀਆਂ ਦੇ ਰਿਣੀ ਰਹਿਣਗੇ, ਜੋ ਉਨ੍ਹਾਂ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ’ਚ ਏਨਾ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਲੱਕੀ, ਸਰਪੰਚ ਜਗਰੂਪ ਸਿੰਘ, ਜਸਪਾਲ ਸਿੰਘ, ਜਸਬੀਰ ਸਿੰਘ ਰੰਧਾਵਾ, ਕਵਲਜੀਤ ਸਿੰਘ ਗਿੱਲ, ਲਖਬੀਰ ਸਿੰਘ ਗਿੱਲ, ਨਵੀਸ ਨੰਦਾ, ਸੁਖਦੇਵ ਸਿੰਘ, ਹਰਜਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ।