ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ ਚਲਾਇਆ
ਪਠਾਨਕੋਟ, 4 ਅਕਤੂਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਐਸ. ਐਸ.
ਪਠਾਨਕੋਟ, 4 ਅਕਤੂਬਰ (ਵਿਨੋਦ)-ਪਠਾਨਕੋਟ ਪੁਲਿਸ ਵਲੋਂ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਕਾਸੋ ਆਪ੍ਰੇਸ਼ਨ ਚਲਾਇਆ ਗਿਆ । ਪਠਾਨਕੋਟ ਜ਼ਿਲ੍ਹੇ ਵਿਚ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਖਾਸ ਕਰਕੇ ਲਮਿਨੀ, ਵਾਰਡ ਨੰਬਰ-6 ਅਤੇ 4 ਮਰਲੇ ਕੁਆਰਟਰਾਂ ਵਿਚ ਵੱਡੀ ਕਾਰਵਾਈ ਕੀਤੀ ਗਈ । ਇਸ ਆਪ੍ਰੇਸ਼ਨ ਵਿਚ ਲਗਪਗ 150 ਪੁਲਿਸ ਕਰਮਚਾਰੀ ਸ਼ਾਮਿਲ ਸਨ, ਇਸ ਵਿਚ 01 ਐਸ.ਪੀ., 02 ਡੀ.ਐਸ.ਪੀ. ਅਤੇ 06 ਐਸ.ਐਚ.ਓ. ਸ਼ਾਮਿਲ ਸਨ । ਆਪ੍ਰੇਸ਼ਨ ਦੌਰਾਨ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਐਸ.ਐਸ.ਪੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦਾ ਉਦੇਸ਼ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਨੂੰ ਰੋਕਣਾ ਅਤੇ ਨਸ਼ਾ-ਸੰਵੇਦਨਸ਼ੀਲ ਖੇਤਰਾਂ ਵਿਚ ਪੁਲਿਸ ਦੀ ਮੌਜੂਦਗੀ ਵਧਾਉਣਾ ਹੈ । ਇਹ ਸਖ਼ਤੀ ਵਧਾਉਣ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ । ਉਨ੍ਹਾਂ ਨਸ਼ਾ ਤਸਕਰਾਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਇਲਾਕਾ ਛੱਡ ਜਾਓ ਜਾਂ ਫਿਰ ਸਜ਼ਾ ਲਈ ਤਿਆਰ ਹੋ ਜਾਓ ।