04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਪਠਾਨਕੋਟ, 4 ਅਕਤੂਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ।

Ad Position 21
No active advertisement
ਅਜੀਤ ਡੈਸਕ 05-10-2026
ਪਠਾਨਕੋਟ, 4 ਅਕਤੂਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ । ਉਪਰੰਤ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ । ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਜਥੇਦਾਰ ਗੁਰਜੀਤ ਸਿੰਘ, ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਹਰਦੀਪ ਸਿੰਘ ਕਲੇਰ, ਰਵਿੰਦਰ ਕੌਰ ਕਲੇਰ, ਗੁਰਮੀਤ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਕੌਰ, ਸੁਰਿੰਦਰ ਕੌਰ ਖਾਨਪੁਰ, ਰਘਬੀਰ ਸਿੰਘ, ਗਿਆਨ ਸਿੰਘ, ਹਰਜੀਤ ਕੌਰ ਕਲੇਰ, ਨਿਰਮਲਜੀਤ ਕੌਰ ਕਲੇਰ, ਜੋਗਿੰਦਰ ਸਿੰਘ, ਪਰਮਜੀਤ ਸਿੰਘ,ਗੁਰਸ਼ਰਨ ਸਿੰਘ,ਐਡਵੋਕੇਟ ਜਗਦੀਸ਼ ਸਿੰਘ, ਡਾਕਟਰ ਬਲਬੀਰ ਸਿੰਘ,ਪਰਮਜੀਤ ਕੌਰ ਕਲੇਰ, ਬਲਜੀਤ ਸਿੰਘ ਖਾਲਸਾ, ਨਰਿੰਦਰ ਸਿੰਘ ਕਲੇਰ, ਮਹਿੰਦਰ ਕੌਰ ਸੈਣੀ, ਦਵਿੰਦਰ ਸਿੰਘ ਬਾਬਾ,ਜਸਵਿੰਦਰ ਕੌਰ, ਤੇਜਿੰਦਰ ਕੌਰ,ਸਰਬਜੀਤ ਕੌਰ, ਸੁਰਿੰਦਰਜੀਤ ਕੌਰ,ਭਾਈ ਹਰਪ੍ਰੀਤ ਸਿੰਘ, ਭੁਪਿੰਦਰ ਕੌਰ ਅਤੇ ਦਰਸ਼ਨ ਕੌਰ ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਤੇ ਬੀ.ਐਸ.ਐਫ. ਨੇ ਸਰਹੱਦੀ ਖੇਤਰ ਵਿਚ ਸਾਂਝੀ ਚੈਕਿੰਗ ਮੁਹਿੰਮ ਚਲਾਈ ਅਗਲੀ ਖ਼ਬਰ ਦੀਵਾਲੀ ’ਤੇ ਮਿਠਾਈ ਦੀ ਥਾਂ ਬੂਟੇ ਦੇ ਕੇ ਕਰੀਏ ਨਵੀਂ ਸ਼ੁਰੂਆਤ-ਐਡਵੋਕੇਟ ਤੁਸ਼ਾਰ ਮਿਨਹਾਸ
Ad Position 24