04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖੱਤਰੀ ਸਭਾ ਪਠਾਨਕੋਟ ਵਲੋਂ 207ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ

ਪਠਾਨਕੋਟ, 4 ਅਕਤੂਬਰ (ਸੁਮਿਤ)-ਖੱਤਰੀ ਸਭਾ ਪਠਾਨਕੋਟ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਉਦੇਸ਼ ਨਾਲ 207ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ, ਚੇਅਰਮੈਨ ਰੋਮੀ ਵਡੈਹਰਾ, ਪੰਜਾਬ ਦੇ ਸਰਪ੍ਰਸਤ ਵਿਜੇ ਪਾਸੀ ਅਤੇ ਨਰੇਸ਼ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ ।

Ad Position 21
No active advertisement
ਅਜੀਤ ਡੈਸਕ 05-10-2026
ਪਠਾਨਕੋਟ, 4 ਅਕਤੂਬਰ (ਸੁਮਿਤ)-ਖੱਤਰੀ ਸਭਾ ਪਠਾਨਕੋਟ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਉਦੇਸ਼ ਨਾਲ 207ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਇਹ ਸਮਾਗਮ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ, ਚੇਅਰਮੈਨ ਰੋਮੀ ਵਡੈਹਰਾ, ਪੰਜਾਬ ਦੇ ਸਰਪ੍ਰਸਤ ਵਿਜੇ ਪਾਸੀ ਅਤੇ ਨਰੇਸ਼ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਖੱਤਰੀ ਸਭਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ । ਸਭਾ ਪਿਛਲੇ ਕਰੀਬ 17-18 ਸਾਲਾਂ ਤੋਂ ਲਗਾਤਾਰ ਹਰ ਮਹੀਨੇ ਰਾਸ਼ਨ ਵੰਡਣ ਦੀ ਸੇਵਾ ਨਿਭਾਅ ਰਹੀ ਹੈ । ਸੰਸਥਾ ਵਲੋਂ ਲੰਬੇ ਸਮੇਂ ਤੋਂ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ । ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਹੈ । ਉਨ੍ਹਾਂ ਕਿਹਾ ਕਿ ਇਹ ਸੇਵਾ ਕਾਰਜ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ ਅਤੇ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਇਸ ਮੁਹਿੰਮ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ । ਇਸ ਮੌਕੇ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ । ਉਨ੍ਹਾਂ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਜਿਹੇ ਸੇਵਾ ਕਾਰਜਾਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ । ਸਮਾਗਮ ਦੇ ਅੰਤ ਵਿਚ ਖੱਤਰੀ ਸਭਾ ਵਲੋਂ ਰਾਸ਼ਨ ਵੰਡ ਸੇਵਾ ਵਿਚ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਰਾਮਪਾਲ ਭੰਡਾਰੀ, ਸੰਜੀਵ ਘਈ, ਜਤਿਨ ਵਾਲੀਆ ਸਮੇਤ ਵੱਡੀ ਗਿਣਤੀ ਵਿਚ ਪੱਤਵੰਤੇ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਭੋਆ ਹਲਕੇ ਦੇ ਨਵੇਂ ਇੰਚਾਰਜ ਕਾਲਾ ਰਾਮ ਦਾ ਅਕਾਲੀ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਪੁਲਿਸ ਅਤੇ ਬੀ.ਐਸ.ਐਫ. ਨੇ ਸਰਹੱਦੀ ਖੇਤਰ ਵਿਚ ਸਾਂਝੀ ਚੈਕਿੰਗ ਮੁਹਿੰਮ ਚਲਾਈ
Ad Position 24