ਤੇਜ਼ ਰਫ਼ਤਾਰ ਮੋਟਰਸਾਈਕਲ ਖੰਬੇ ਨਾਲ ਵੱਜਣ ਕਾਰਨ ਨੌਜਵਾਨ ਦੀ ਮੌਤ
ਸ਼ਾਹਪੁਰ ਕੰਢੀ, 5 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਦੇ ਕਰਮਚਾਰੀ ਤਰੁਨ ਕੁਮਾਰ (32) ਦੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਤਰੁਨ ਕੁਮਾਰ ਆਪਣੇ ਮੋਟਰਸਾਈਕਲ ’ਤੇ ਪਠਾਨਕੋਟ ਤੋਂ ਜੁਗਿਆਲ ਵੱਲ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਡਡਵਾਂ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਖੰਬੇ ਨਾਲ ਟਕਰਾ ਗਿਆ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ ।
ਅਜੀਤ ਡੈਸਕ
06-10-2026