07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਡਾ. ਚਰਨਜੀਤ ਸਿੰਘ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਸਮੂਹ ਸਟਾਫ ਨਾਲ ਅਹਿਮ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਸਮੂਹ ਸਟਾਫ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਕਾਸ, ਮੌਜੂਦਾ ਸਥਿਤੀ ਅਤੇ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਵਲੋਂ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਅਤੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਾਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕਾਲਜਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨਾ ਤੇ ਸੰਸਥਾਵਾਂ ਦੇ ਵਿਕਾਸ ਲਈ ਸਹਿਯੋਗ ਦੇਣਾ ਉਨ੍ਹਾਂ ਦੀ ਵਿਦਿਆ ਪ੍ਰਤੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਆਪਣੇ ਪ੍ਰਬੰਧਕੀ ਤਜਰਬੇ ਦੌਰਾਨ ਉਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਇਕ ਨਿਮਰ, ਸੁਹਿਰਦ, ਸਾਊ ਅਤੇ ਸੰਸਥਾਵਾਂ ਦੀਆਂ ਲੋੜਾਂ ਨੂੰ ਸਮਝਣ ਵਾਲੇ ਵਿਅਕਤੀ ਵਜੋਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਸ: ਧਾਮੀ ਨਾਲ ਸੰਸਥਾਗਤ ਮਸਲਿਆਂ ਬਾਰੇ ਹੋਈ ਗੱਲਬਾਤ ਦੌਰਾਨ ਉਨ੍ਹਾਂ ਦਾ ਰਵੱਈਆ ਹਮੇਸ਼ਾ ਸੁਣਨ, ਵਿਚਾਰ ਕਰਨ ਅਤੇ ਯੋਗ ਸਹਿਯੋਗ ਦੇਣ ਵਾਲਾ ਰਿਹਾ ਹੈ। ਮੌਜੂਦਾ ਸਥਿਤੀ ਬਾਰੇ ਗੱਲ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਨੀਤੀ ਜਾਂ ਪ੍ਰਬੰਧਕੀ ਫੈਸਲੇ ਨਾਲ ਅਸਹਿਮਤੀ ਹੋਣਾ ਸੁਭਾਵਿਕ ਹੈ, ਪਰ ਅਸਹਿਮਤੀ ਪ੍ਰਗਟ ਕਰਦਿਆਂ ਭਾਸ਼ਾ ਦੀ ਮਰਿਆਦਾ ਅਤੇ ਜਨਤਕ ਸੰਵਾਦ ਦੀ ਮਰਿਆਦਾ ਕਾਇਮ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਟਿੱਪਣੀਆਂ ਜਾਂ ਕਿਸੇ ਵਿਅਕਤੀ ਦੇ ਚਰਿੱਤਰ ਨੂੰ ਨਿਸ਼ਾਨਾ ਬਣਾਉਣ ਵਾਲੀ ਭਾਸ਼ਾ ਨਾਲ ਮੁੱਦੇ ਦਾ ਹੱਲ ਨਹੀਂ ਨਿਕਲਦਾ, ਸਗੋਂ ਸੰਸਥਾਗਤ ਮਸਲਿਆਂ ਤੋਂ ਧਿਆਨ ਭਟਕਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦੀਆਂ ਸੇਵਾਵਾਂ ਅਤੇ ਵਿਦਿਅਕ ਸੰਸਥਾਵਾਂ ਪ੍ਰਤੀ ਉਨ੍ਹਾਂ ਦੇ ਸਹਿਯੋਗ ਨੂੰ ਉਨ੍ਹਾਂ ਦੇ ਲੰਮੇ ਸਮੇਂ ਦੇ ਪ੍ਰਬੰਧਕੀ ਤਜਰਬੇ ਤੇ ਸੰਸਥਾਵਾਂ ਨਾਲ ਨਜ਼ਦੀਕੀ ਸਬੰਧਾਂ ਦੇ ਸੰਦਰਭ ਵਿਚ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿਦਿਅਕ ਖੇਤਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਵਿਕਾਸ ਲਈ ਮਿਲ ਰਿਹਾ ਸਹਿਯੋਗ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਨਿੱਜੀ ਟਿੱਪਣੀਆਂ ਤੋਂ ਉੱਪਰ ਉੱਠ ਕੇ ਵਿਦਿਆਰਥੀਆਂ, ਵਿਦਿਅਕ ਸੰਸਥਾਵਾਂ ਅਤੇ ਸਮਾਜ ਦੇ ਵਡੇਰੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੀ ਬਿਹਤਰੀ ਲਈ ਆਪਸੀ ਸਹਿਯੋਗ ਅਤੇ ਉਸਾਰੂ ਸੰਵਾਦ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਇਸ ਦਿਸ਼ਾ ਵਿਚ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ ਅਗਲੀ ਖ਼ਬਰ ਤਜਿੰਦਰ ਸਿੰਘ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰ, ਕਿਸਾਨ ਤੇ ਨਿਹੰਗ ਜਥੇਬੰਦੀਆਂ ਘੇਰਿਆ ਥਾਣਾ ਕਾਹਨੂੰਵ...
Ad Position 24