ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਕਰੀਅਰ ਗਾਈਡੈਂਸ ਕੌਂਸਲਿੰਗ ਸੈਮੀਨਾਰ ਕਰਵਾਇਆ
ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਕੈਰੀਅਰ ਗਾਈਡੈਂਸ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਲਗਾਏ ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਕੈਰੀਅਰ ਗਾਈਡੈਂਸ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਲਗਾਏ ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਖੇਤਰਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਬੁਲਾਰੇ ਵਜੋਂ ਪਹੁੰਚੇ ਪ੍ਰਸਿੱਧ ਕ੍ਰਿਤ੍ਰਿਮ ਬੁੱਧੀ (ਏ.ਆਈ.) ਪ੍ਰਸ਼ਿਕਸ਼ਕ, ਭੌਤਿਕ ਵਿਗਿਆਨ, ਗਣਿਤ ਦੇ ਅਧਿਆਪਕ, ਪ੍ਰੇਰਣਾਦਾਇਕ ਬੁਲਾਰੇ ਤੇ ਪਟਿਆਲਾ ਸਥਿਤ ਸਕੂਲ ਆਫ਼ ਸਾਇੰਸ ਦੇ ਨਿਰਦੇਸ਼ਕ ਵਿਪਨ ਸ਼ਰਮਾ ਨੇ ਕਿਹਾ ਕਿ ਕੈਰੀਅਰ ਦੀ ਚੋਣ ਜ਼ਿੰਦਗੀ ਦੇ ਸਭ ਤੋਂ ਮਹੱਤਵਪੂਰਨ ਫੈਸਲਿਆਂ ਵਿਚੋਂ ਇਕ ਹੈ, ਇਸ ਲਈ ਵਿਦਿਆਰਥੀਆਂ ਨੂੰ ਸਿਰਫ਼ ਦੂਜਿਆਂ ਦੀ ਦੇਖਾ-ਦੇਖੀ ਜਾਂ ਸਮਾਜਿਕ ਰੁਝਾਨ ਦੇ ਆਧਾਰ ’ਤੇ ਕਰੀਅਰ ਨਹੀਂ ਚੁਣਨਾ ਚਾਹੀਦਾ ਹੈ। ਇਸ ਮੌਕੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਭਵਿੱਖ ਅਤੇ ਕਰੀਅਰ ਸਬੰਧੀ ਸਹੀ ਮਾਰਗ ਦਰਸ਼ਨ ਮਿਲਣਾ ਵੀ ਬਹੁਤ ਜ਼ਰੂਰੀ ਹੈ। ।ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਕੈਰੀਅਰ ਦੀਆਂ ਸੰਭਾਵਨਾਵਾਂ ਵਿਸ਼ਾਲ ਹੋ ਚੁੱਕੀਆਂ ਹਨ। ਇਸ ਲਈ ਵਿਦਿਆਰਥੀਆਂ ਲਈ ਸਮੇਂ ਸਿਰ ਸਹੀ ਜਾਣਕਾਰੀ ਅਤੇ ਯੋਗ ਮਾਰਗਦਰਸ਼ਨ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਨ ਹੈ। ਅੰਤ ਵਿਚ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਵਿਪਨ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਤੌਰ ’ਤੇ ਮਜ਼ਬੂਤ ਬਣਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਅਤੇ ਕਰੀਅਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੀ ਪ੍ਰਤਿਭਾ ਤੇ ਰੁਚੀ ਨੂੰ ਪਹਿਚਾਣ ਕੇ ਸਪਸ਼ਟ ਟੀਚਾ ਨਿਰਧਾਰਿਤ ਕਰਨਾ ਚਾਹੀਦਾ ਹੈ।