07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਥਲੈਟਿਕਸ ਚੈਂਪੀਅਨ ਬਣਿਆ ਗੁਰਿੰਦਰ ਸਿੰਘ ਪਰਸੋਂਕਾ ਪਿੰਡ

ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਸ ਵਾਰ ਵੀ ਜ਼ਿਲ੍ਹਾ, ਤਹਿਸੀਲ ਤੇ ਬਲਾਕ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪਰਸੋਂਕਾ ਪਿੰਡ ਦੇ ਨੌਜਵਾਨ ਖਿਡਾਰੀ ਗੁਰਿੰਦਰ ਸਿੰਘ ਨੇ ਅਥਲੈਟਿਕਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕਰਕੇ ਆਪਣੇ ਪਿੰਡ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਸੋਨ ਤਗਮਾ ਜੇਤੂ ਗੁਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਰਣਜੀਤ ਸਿੰਘ ਕਾਹਲੋਂ ਤੇ ਹੋਰ। ਤਸਵੀਰ : ਚੱਕਰਾਜਾ 07-10-2026
ਗੁਰਦਾਸਪੁਰ, 6 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਸ ਵਾਰ ਵੀ ਜ਼ਿਲ੍ਹਾ, ਤਹਿਸੀਲ ਤੇ ਬਲਾਕ ਪੱਧਰ ’ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪਰਸੋਂਕਾ ਪਿੰਡ ਦੇ ਨੌਜਵਾਨ ਖਿਡਾਰੀ ਗੁਰਿੰਦਰ ਸਿੰਘ ਨੇ ਅਥਲੈਟਿਕਸ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕਰਕੇ ਆਪਣੇ ਪਿੰਡ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਗੁਰਿੰਦਰ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਪਿੰਡ ਵਾਸੀਆਂ, ਪਰਿਵਾਰਿਕ ਮੈਂਬਰਾਂ, ਸਾਥੀਆਂ ਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਤੇ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਵਲੋਂ ਆਪਣੇ ਸਾਥੀਆਂ ਸਮੇਤ ਸੋਨ ਤਗਮਾ ਜੇਤੂ ਗੁਰਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੀ ਹੌਸਲਾ-ਅਫ਼ਜਾਈ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਕਾਹਲੋਂ ਨੇ ਗੁਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਕੇ ਨਸ਼ਿਆਂ ਤੇ ਮਾੜੀ ਸੰਗਤ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡ ਗਤੀਵਿਧੀਆਂ ਨਾਲ ਪਿੰਡਾਂ ਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮਿਲ ਰਿਹਾ ਹੈ। ਉਨ੍ਹਾਂ ਗੁਰਿੰਦਰ ਸਿੰਘ ਦੀ ਇਸ ਪ੍ਰਾਪਤੀ ਨੂੰ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਗੁਰਿੰਦਰ ਸਿੰਘ ਵਰਗੇ ਨੌਜਵਾਨ ਖਿਡਾਰੀ ਪੰਜਾਬ ਦੀ ਖੇਡ ਪ੍ਰਤਿਭਾ ਦਾ ਪ੍ਰਤੀਕ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਹੋਰ ਵਧਦੀ ਹੈ। ਉਨ੍ਹਾਂ ਗੁਰਿੰਦਰ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ 10 ਦੀ ਸੰਗਰੂਰ ਮਹਾਂਰੈਲੀ ’ਚ ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਕਰਨਗੇ ਸ਼ਮੂਲੀਅਤ-ਉਦੀਪੁਰ/ਧਾਲੀਵਾਲ ਅਗਲੀ ਖ਼ਬਰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਨੇ ਛੇਵੀਂ ਵਾਰ ਓਵਰਆਲ ਟਰਾਫੀ ’ਤੇ ਕੀਤਾ ਕਬਜ਼ਾ
Ad Position 24