ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ-ਮਨਜੀਤ ਕੌਰ ਸੰਧੂ
ਪਠਾਨਕੋਟ, 6 ਅਕਤੂਬਰ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਮਨਜੀਤ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਦਿਸ਼ਾ ਮਿਲੇਗੀ । ਉਨ੍ਹਾਂ ਪ੍ਰਗਟ ਸਿੰਘ ਨੂੰ ਇਸ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ ।
ਪਠਾਨਕੋਟ, 6 ਅਕਤੂਬਰ (ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਮਨਜੀਤ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਦਿਸ਼ਾ ਮਿਲੇਗੀ । ਉਨ੍ਹਾਂ ਪ੍ਰਗਟ ਸਿੰਘ ਨੂੰ ਇਸ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ । ਮਨਜੀਤ ਕੌਰ ਸੰਧੂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਰਾਬਤਾ ਵਧਾਉਣਾ, ਪੁਰਾਣੇ ਅਤੇ ਸਰਗਰਮ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਵੱਖ - ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨਾ ਅਹਿਮ ਹੈ । ਮਨਜੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ, ਬਲਾਕ ਅਤੇ ਬੂਥ ਪੱਧਰ ’ਤੇ ਸੰਗਠਨਾਤਮਿਕ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਾਲ-ਨਾਲ ਨੌਜਵਾਨਾਂ ਅਤੇ ਮਹਿਲਾਵਾਂ ਦੀ ਭਾਗੀਦਾਰੀ ਵੀ ਵਧਾਈ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਏਕਤਾ ਅਤੇ ਲੋਕਾਂ ਨਾਲ ਨਿਰੰਤਰ ਰਾਬਤਾ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿਚ ਸਹਾਇਕ ਹੋਵੇਗਾ । ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਗਟ ਸਿੰਘ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ ।