06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਸ਼ੰਕਰਾਚਾਰਿਆ ਸੰਸਕਾਰ ਯੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਵਿਚ ਸਮਾਗਮ ਕਰਵਾਇਆ

ਪਠਾਨਕੋਟ, 6 ਅਕਤੂਬਰ (ਸੁਮਿਤ)-ਪੀਠ ਪ੍ਰੀਸ਼ਦ ਆਦਿੱਤਿਯਵਾਹਿਨੀ ਆਨੰਦਵਾਹਿਨੀ ਸ਼ਾਖਾ ਖਾਨਪੁਰ-ਮਨਵਾਲ ਵਲੋਂ ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਟੈਂਪਰਸ ਹਾਲ ਦੇ ਨੇੜੇ ਸ੍ਰੀ ਸ਼ੰਕਰਾਚਾਰਿਆ ਸੰਸਕਾਰ ਯੁਕਤ ਭਾਰਤ ਅਭਿਆਨ ਤਹਿਤ ਸਮਾਗਮ ਕਰਵਾਇਆ। ਇਸ ਦੌਰਾਨ ਬੱਚਿਆਂ ਨੂੰ ਰਾਸ਼ਟਰ ਪ੍ਰੇਮ, ਦੇਸ਼ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੇ ਜੀਵਨ ਅਤੇ ਚੰਗੇ ਸੰਸਕਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੁਮਿਤ)-ਪੀਠ ਪ੍ਰੀਸ਼ਦ ਆਦਿੱਤਿਯਵਾਹਿਨੀ ਆਨੰਦਵਾਹਿਨੀ ਸ਼ਾਖਾ ਖਾਨਪੁਰ-ਮਨਵਾਲ ਵਲੋਂ ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਟੈਂਪਰਸ ਹਾਲ ਦੇ ਨੇੜੇ ਸ੍ਰੀ ਸ਼ੰਕਰਾਚਾਰਿਆ ਸੰਸਕਾਰ ਯੁਕਤ ਭਾਰਤ ਅਭਿਆਨ ਤਹਿਤ ਸਮਾਗਮ ਕਰਵਾਇਆ। ਇਸ ਦੌਰਾਨ ਬੱਚਿਆਂ ਨੂੰ ਰਾਸ਼ਟਰ ਪ੍ਰੇਮ, ਦੇਸ਼ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੇ ਜੀਵਨ ਅਤੇ ਚੰਗੇ ਸੰਸਕਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਪ੍ਰਧਾਨਗੀ ਸਰਕਾਰੀ ਮਿਡਲ ਸਕੂਲ ਦੇ ਅਧਿਆਪਕ ਵਿਵੇਕ ਗੁਪਤਾ ਨੇ ਕੀਤੀ। ਇਸ ਮੌਕੇ ਸੇਵਾ ਮੁਕਤ ਡਿਪਟੀ ਡੀ. ਈ. ਓ. ਰਾਜੇਸ਼ਵਰ ਸਲਾਰੀਆ ਤੇ ਕੇਂਦਰੀ ਮਾਰਗ ਦਰਸ਼ਕ ਮੰਡਲ ਦੇ ਮੈਂਬਰ ਅਜੇ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਨੰਦਵਾਹਿਨੀ ਸ਼ਾਖਾ ਮਾਰਗਦਰਸ਼ਿਕਾ ਸੁਧਾ ਸ਼ਰਮਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਅਧਿਆਪਕ ਸਮਰਪਾਲ ਸਿੰਘ ਨੇ ਮੰਚ ਸੰਚਾਲਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ ਸ਼ਹੀਦਾਂ ਅਤੇ ਵੱਖ-ਵੱਖ ਕ੍ਰਾਂਤੀਕਾਰੀਆਂ ਦੇ ਜੀਵਨ ’ਤੇ ਆਧਾਰਿਤ ਚਾਰਟ ਮੇਕਿੰਗ ਮੁਕਾਬਲੇ ’ਚ ਹਿੱਸਾ ਲਿਆ । ਇਸ ਤੋਂ ਇਲਾਵਾ ਸ਼ਹੀਦਾਂ ਦੇ ਜੀਵਨ ਅਤੇ ਰਾਸ਼ਟਰ ਪ੍ਰੇਮ ਨਾਲ ਸੰਬੰਧਿਤ ਭਾਸ਼ਨ ਤੇ ਕੁਇਜ਼ ਮੁਕਾਬਲਾ ਵੀ ਕਰਵਾਇਆ। ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ ਤੇ ਰਾਸ਼ਟਰ ਪ੍ਰਤੀ ਸਮਰਪਣ ਦਾ ਸੰਦੇਸ਼ ਦਿੱਤਾ। ਅਜੇ ਸ਼ਰਮਾ ਨੇ ਦੱਸਿਆ ਕਿ ਇਹ ਅਭਿਆਨ ਜਗਤ ਗੁਰੂ ਸ਼ੰਕਰਾਚਾਰਿਆ ਜੀ ਤੋਂ ਪ੍ਰੇਰਨਾ ਲੈ ਕੇ ਚਲਾਇਆ ਜਾ ਰਿਹਾ ਹੈ ਅਤੇ ਹੁਣ ਤੱਕ 115 ਸਕੂਲਾਂ ਤੱਕ ਪਹੁੰਚ ਬਣਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਭਿਆਨ ਦਾ ਉਦੇਸ਼ ਬੱਚਿਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਸੰਸਕਾਰਯੁਕਤ ਸਿੱਖਿਆ ਪ੍ਰਦਾਨ ਕਰਨਾ ਹੈ। ਸੇਵਾ ਮੁਕਤ ਡਿਪਟੀ ਡੀ. ਈ. ਓ. ਰਾਜੇਸ਼ਵਰ ਸਲਾਰੀਆ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਗਿਆਨ ਪ੍ਰਾਪਤ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਤੇ ਸ਼ਖ਼ਸੀਅਤ ਦਾ ਨਿਰਮਾਣ ਕਰਨਾ ਵੀ ਹੈ । ਆਨੰਦਵਾਹਿਨੀ ਸ਼ਾਖਾ ਮਾਰਗਦਰਸ਼ਿਕਾ ਸੁਧਾ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਭਾਰਤੀ ਸੰਸਕ੍ਰਿਤੀ, ਨੈਤਿਕ ਕਦਰਾਂ-ਕੀਮਤਾਂ ਅਤੇ ਸਨਾਤਨ ਸੰਸਕਾਰਾਂ ਨਾਲ ਜੋੜਨਾ ਜ਼ਰੂਰੀ ਹੈ। ਇਸ ਮੌਕੇ ਸਕੂਲ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਸੰਸਥਾ ਵਲੋਂ 5 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਰਾਮਪਾਲ ਵੀ ਮੌਜੂਦ ਰਹੇ। ਉਨ੍ਹਾਂ ਸੰਸਥਾ ਵਲੋਂ ਕੀਤੀਆਂ ਜਾ ਰਹੀਆਂ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ‘ਇਕ ਰੁਪਇਆ ਇਕ ਘੰਟਾ’ ਯੋਜਨਾ ਬਾਰੇ ਵਿਸਥਾਰ ਨਾਲ ਦੱਸਿਆ। ਸਮਾਗਮ ਵਿਚ ਸੁਮਨ, ਮੀਨੂ, ਨੀਨਾ, ਕਮਲਾ, ਮੀਰਾ, ਪਵਨ, ਸਤਿਆ, ਉਰਮਿਲ ਸ਼ਰਮਾ, ਮੋਨਿਕਾ ਧਨੰਜੈ ਸਮੇਤ ਸੰਸਥਾ ਦੇ ਹੋਰ ਮੈਂਬਰ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਜੀ. ਐਨ. ਡੀ. ਯੂ. ਕਾਲਜ ਪਠਾਨਕੋਟ ਵਿਚ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਟਾਈ ਐਂਡ ਡਾਈ ਵਰਕਸ਼ਾਪ ਅਗਲੀ ਖ਼ਬਰ ਯੁਵਾ ਮੇਲੇ ’ਚ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24