08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਝੋਨਾ ਖਰੀਦਣ ’ਤੇ ਕਿਸਾਨ ਯੂਨੀਅਨ ਨੇ ਮਾਰਕੀਟ ਕਮੇਟੀ ਦਫ਼ਤਰ ਦਾ ਕੀਤਾ ਘਿਰਾਓ

ਕਾਹਨੂੰਵਾਨ, 7 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਮਾਰਕੀਟ ਕਮੇਟੀ ਕਾਹਨੂੰਵਾਨ ਦੇ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਵਿਚ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਝੋਨੇ ਦੀ ਫ਼ਸਲ ਖਰੀਦੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਕਿਸਾਨ ਯੂਨੀਅਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ, ਆੜ੍ਹਤੀਆਂ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਸਰਕਾਰ ਵਲੋਂ ਨਿਰਧਾਰਤ ਸਮਰਥਨ ਮੁੱਲ ’ਤੇ ਹੀ ਯਕੀਨੀ ਬਣਾਈ ਜਾਵੇ।

Ad Position 21
No active advertisement
ਅਜੀਤ ਡੈਸਕ 08-10-2026
ਕਾਹਨੂੰਵਾਨ, 7 ਅਕਤੂਬਰ (ਨਿਸ਼ਾਨ ਸਿੰਘ ਚਾਹਲ)-ਮਾਰਕੀਟ ਕਮੇਟੀ ਕਾਹਨੂੰਵਾਨ ਦੇ ਅਧੀਨ ਪੈਂਦੇ ਵੱਖ-ਵੱਖ ਖਰੀਦ ਕੇਂਦਰਾਂ ਵਿਚ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਝੋਨੇ ਦੀ ਫ਼ਸਲ ਖਰੀਦੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਕਿਸਾਨ ਯੂਨੀਅਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ, ਆੜ੍ਹਤੀਆਂ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਸਰਕਾਰ ਵਲੋਂ ਨਿਰਧਾਰਤ ਸਮਰਥਨ ਮੁੱਲ ’ਤੇ ਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਦੋਸ਼ ਲਗਾਏੇ ਕਿ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਕਥਿਤ ਮਿਲੀਭੁਗਤ ਦੇ ਨਾਲ ਕਿਸਾਨਾਂ ਦੀ ਫਸਲ ਉੱਪਰ ਸਮਰਥਨ ਮੁੱਲ ਨਾਲੋਂ ਪ੍ਰਤੀ ਕੁਇੰਟਲ 200 ਤੋਂ 250 ਰੁਪਏ ਦਾ ਕੱਟ ਲਗਾ ਕੇ ਕਿਸਾਨਾਂ ਦੀ ਲੁੱਟ ਘਸੁੱਟ ਕੀਤੀ ਜਾ ਰਹੀ ਆ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖਰੀਦ ਕੇਂਦਰਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਸੇ ਆੜ੍ਹਤੀ ਜਾਂ ਖਰੀਦ ਏਜੰਸੀ ਵਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਰਾਹੁਲ ਸ਼ਰਮਾ ਨੇ ਦੱਸਿਆ ਕਿ ਕਿ ਉਹ ਇਸ ਸਬੰਧੀ ਵੀਰਵਾਰ ਨੂੰ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਮਾਮਲਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਜ਼ਿਲ੍ਹਾ ਫ਼ੂਡ ਸਪਲਾਈ ਕੰਟਰੋਲਰ ਦੇ ਧਿਆਨ ਵਿਚ ਵੀ ਲਿਆਉਣਗੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਲੁੱਟ ਖਸੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪਿੰਡ ਕਾਲਾ ਬਾਲਾ ਦੇ ਕਿਸਾਨ ਮੇਜਰ ਸਿੰਘ ਨੇ ਦੱਸਿਆ ਕਿ ਉਸ ਦਾ ਆੜਤੀਆ ਉਸ ਦੀ ਫਸਲ ਦੇ ਉੱਪਰ ਪ੍ਰਤੀ ਕੁਇੰਟਲ 200 ਦਾ ਕੱਟ ਲਗਾ ਕਿ ਉਸ ਦਾ ਸ਼ੋਸ਼ਣ ਕਰ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਰਣਜੀਤ ਸਿੰਘ ਧੰਦਲ, ਜਸਵੰਤ ਸਿੰਘ, ਲਖਵਿੰਦਰ ਸਿੰਘ ਕਾਲਾ ਬਾਲਾ, ਨਿਸ਼ਾਨ ਸਿੰਘ ਮੇਹੜੇ, ਭਗਵੰਤ ਸਿੰਘ, ਜਰਨੈਲ ਸਿੰਘ ਲਾਧੂਪੁਰ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪੱਚੋਵਾਲ ’ਚ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਏ
Ad Position 24