08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਗਟ ਸਿੰਘ ਅਤੇ ਸਚਿਨ ਪਾਇਲਟ ਦਾ ਪ੍ਰਿੰ. ਸੁਲੱਖਣ ਸਿੰਘ ਵਲੋਂ ਸਵਾਗਤ

ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਐੱਸ.

Ad Position 21
No active advertisement
ਪੰਜਾਬ ਪ੍ਰਧਾਨ ਪਰਗਟ ਸਿੰਘ ਅਤੇ ਇੰਚਾਰਜ ਸਚਿਨ ਪਾਇਲਟ ਦਾ ਸਵਾਗਤ ਕਰਨ ਸਮੇਂ ਪ੍ਰਿੰ. ਸੁਲੱਖਣ ਸਿੰਘ ਤੇ ਹੋਰ। ਅਜੀਤ ਤਸਵੀਰ 09-10-2026
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਐੱਸ.ਸੀ. ਵਿੰਗ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਦਾ ਏਅਰਪੋਰਟ ’ਤੇ ਮਿਲ ਕੇ ਸਵਾਗਤ ਕਰਦਿਆਂ ਮੁਬਾਰਕਬਾਦ ਦਿੱਤੀ ਗਈ। ਪ੍ਰਿੰ. ਸੁਲੱਖਣ ਸਿੰਘ ਨੇ ਕਿਹਾ ਕਿ ਇਸ ਮੌਕੇ ਠਾਠਾਂ ਮਾਰਦਾ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਇਕੱਠ ਏਅਰਪੋਰਟ ’ਤੇ ਪਹੁੰਚਿਆ, ਜਿਸ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੀਡਰ ਵੀ ਸ਼ਾਮਲ ਸਨ, ਜਿਨ੍ਹਾਂ ਨੇ ਪ੍ਰਧਾਨ ਪਰਗਟ ਸਿੰਘ ਅਤੇ ਇੰਚਾਰਜ ਸਚਿਨ ਪਾਇਲਟ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ: ਪਰਗਟ ਸਿੰਘ ਸੱਚੇ-ਸੁੰਚੇ ਰਾਜਨੀਤੀਵਾਨ ਹਨ, ਉਹ ਸਾਰੀ ਲੀਡਰਸ਼ਿਪ ਨੂੰ ਨਾਲ ਲੈ ਕੇ ਚੱਲਣਗੇ। ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਵਾਹ ਲਗਾਉਣਗੇ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਹੈਰੀ ਮਾਨ, ਬਿਕਰਮਜੀਤ ਚੌਧਰੀ, ਰਾਜ ਕੁਮਾਰ ਵੇਰਕਾ, ਓ.ਪੀ. ਸੋਨੀ, ਸ੍ਰੀ ਡੈਨੀ, ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੰਤੋਖ ਸਿੰਘ ਭਲਾਈਪੁਰ, ਸ: ਡਿੰਪਾ, ਐਡਵੋਕੇਟ ਅਮਨਦੀਪ ਜੈਂਤੀਪੁਰ ਸਮੇਤ ਬਹੁਤ ਸਾਰੇ ਵਰਕਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦੇ ਪ੍ਰਿੰਸੀਪਲ ਅਤੇ ਪੰਜ ਅਧਿਆਪਕ ‘ਅਧਿਆਪਕ ਪੁਰਸਕਾਰ’ ਨਾਲ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24