10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚੋਂ ਮਾਰੀਆਂ ਮੱਲਾਂ

ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-(ਗੁਰਦਾਸਪੁਰ) ਦੇ ਖਿਡਾਰੀ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚੋਂ ਤਮਗੇ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਪੂਰੇ ਇਲਾਕੇ ’ਚ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਐੱਸ.

Ad Position 21
No active advertisement
ਅਜੀਤ ਡੈਸਕ 10-10-2026
ਬਟਾਲਾ, 9 ਅਕਤੂਬਰ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-(ਗੁਰਦਾਸਪੁਰ) ਦੇ ਖਿਡਾਰੀ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚੋਂ ਤਮਗੇ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਪੂਰੇ ਇਲਾਕੇ ’ਚ ਰੌਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਦੱਸਿਆ ਕਿ ਪੰਜਾਬ ਬੋਰਡ ਅਥਲੈਟਿਕਸ ਮੁਕਾਬਲੇ-2026 ਅੰਡਰ-19 ਦੀ ਵਿਦਿਆਰਥਣ ਕਸ਼ਿਸ਼ ਨੇ 1500 ਮੀਟਰ ਦੌੜ ’ਚੋਂ ਤੇ ਹਰਡਲ ਰੇਸ ’ਚੋਂ ਅੰਡਰ-19 ਦੇ ਸੁਖਮਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੀਆਂ 3 ਰਿਲੇਅ ਟੀਮਾਂ ਅੰਡਰ-19 ਲੜਕੇ ਤੇ ਲੜਕੀਆਂ ਤੇ ਅੰਡਰ-17 ਲੜਕੀਆਂ ਨੇ ਵੀ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਦੇ ਨਾਲ ਹੀ ਉੱਚੀ ਛਾਲ ’ਚੋਂ ਏਕਮਜੋਤ ਸਿੰਘ ਨੇ ਚੌਥਾ ਸਥਾਨ ਹਾਸਲ ਕਰਕੇ ਕਾਮਯਾਬੀ ਹਾਸਲ ਕੀਤੀ ਹੈ। ਸਕੂਲ ਪਹੁੰਚਣ ’ਤੇ ਸਵੇਰ ਦੀ ਸਭਾ ’ਚ ਸਾਰੇ ਜੇਤੂ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ, ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ, ਕੁਲਦੀਪ ਕੌਰ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਹਮੇਸ਼ਾਂ ਲਗਨ ਤੇ ਜਨੂੰਨ ਨਾਲ ਪੜ੍ਹਾਈ ਤੇ ਆਪਣੀ ਖੇਡ ਨੂੰ ਇਕੱਠਿਆਂ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਡੀ.ਪੀ ਵਿਭਾਗ ਦੇ ਅਧਿਆਪਕ ਸ਼ਮਸ਼ੇਰ ਸਿੰਘ, ਮੈਡਮ ਨੇਹਾ, ਜਤਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਇੱਕੋ ਸਕੂਲ ਦੇ 14 ਅਧਿਆਪਕ ਮਰਦਮਸ਼ੁਮਾਰੀ ਡਿਊਟੀ ’ਤੇ ਲਗਾਏ ਅਗਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਦੇ ਈਕੋ ਕਲੱਬ ਵਲੋਂ ਵਰਕਸ਼ਾਪ
Ad Position 24