10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ

ਗੁਰਦਾਸਪੁਰ, 9 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਪ੍ਰਧਾਨ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸਰਕਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਗੁਰਦਾਸਪੁਰ ਸੁਰਿੰਦਰ ਪੱਪੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 10-10-2026
ਗੁਰਦਾਸਪੁਰ, 9 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਪ੍ਰਧਾਨ ਰਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਸਰਕਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਗੁਰਦਾਸਪੁਰ ਸੁਰਿੰਦਰ ਪੱਪੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜਦੋਂ ਕਿ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਮੰਡਲ ਨਾਲ ਸਬੰਧਿਤ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਉਸ ਦਾ ਮੰਗ ਪੱਤਰ ਤਿਆਰ ਕਰਕੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਨੂੰ ਪੇਸ਼ ਕੀਤਾ ਗਿਆ ਕਿ ਇਸ ਮਹੀਨੇ ਸਮੂਹ ਪੈਨਸ਼ਨਰਾਂ ਦੀ ਚੌਥੀ ਲੀਵ ਇੰਨਕੈਸ਼ਮੈਂਟ ਦੀ ਕਿਸ਼ਤ ਪਾਈ ਜਾਵੇ। ਉਸ ਤੋਂ ਇਲਾਵਾ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ 10 ਅਕਤੂਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਗਰੂਰ ਵਿਖੇ ਕੀਤਾ ਜਾ ਰਹੀ ਮਹਾਂਰੋਸ ਰੈਲੀ ’ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਫਿਰੋਜ ਮਸੀਹ, ਇੰਜੀ. ਨਰਵੀਰ ਸਿੰਘ, ਧਰਮ ਸਿੰਘ ਸੋਹਲ, ਸੁਖਦੇਵ ਸੋਹਲ, ਸੁੱਚਾ ਸਿੰਘ ਡੁਗਰੀ, ਰਮੇਸ਼ ਕੁਮਾਰ, ਡੇਵਿਡ ਮਸੀਹ, ਹਰਜਿੰਦਰ ਸਿੰਘ ਸਾਬਕਾ ਪ੍ਰਧਾਨ, ਸਰਬਜੀਤ ਸਿੰਘ, ਅਮਰੀਕ ਸਿੰਘ ਦੋਰਾਂਗਲਾ, ਦਰਸ਼ਨ ਕੁਮਾਰ, ਤਿਲਕ ਰਾਜ, ਬਨਾਰਸੀ ਦਾਸ, ਜਸਵੰਤ ਸਿੰਘ, ਬੂਆ ਦਿੱਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੀਨਾਨਗਰ ਵਿਖੇ ਬੌਧਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮੀਟਿੰਗ 12 ਨੂੰ- ਸੁਰਿੰਦਰ ਪੱਪੂ
Ad Position 24