ਕੇਂਦਰ ਦੀ ਭਾਜਪਾ ਸਰਕਾਰ ਸਰਕਾਰੀ ਏਜੰਸੀਆਂ ਦੇ ਦੁਰਪਯੋਗ ਨਾਲ ਪੰਜਾਬ ਨੂੰ ਡਰਾ ਨਹੀਂ ਸਕਦੀ-ਰੇਖਾ ਮਣੀ ਸ਼ਰਮਾ
ਪਠਾਨਕੋਟ, 9 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਨੈਸ਼ਨਲ ਕੌਂਸਲ ਤੇ ਨੈਸ਼ਨਲ ਐਗਜ਼ਿਕਿਊਟਿਵ ਮੈਂਬਰ ਰੇਖਾ ਮਣੀ ਸ਼ਰਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਈ.
ਪਠਾਨਕੋਟ, 9 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਨੈਸ਼ਨਲ ਕੌਂਸਲ ਤੇ ਨੈਸ਼ਨਲ ਐਗਜ਼ਿਕਿਊਟਿਵ ਮੈਂਬਰ ਰੇਖਾ ਮਣੀ ਸ਼ਰਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਈ. ਡੀ. ਤੇ ਸੀ. ਬੀ. ਆਈ. ਵਰਗੀਆਂ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਮੰਤਰੀਆਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਰੇਖਾ ਮਣੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ ਦੀ ਖੁਦ ਗਵਾਹ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਚੋਣ ਮਨੋਰਥ ਪੱਤਰ ’ਚ ਕੀਤੇ ਵਾਅਦਿਆਂ ਨੂੰ ਪੂਰਾ ਕਰਕੇ ਇਹ ਸਾਬਤ ਕੀਤਾ ਹੈ ਕਿ ਜੋ ਕਿਹਾ, ਉਹ ਕਰਕੇ ਵੀ ਦਿਖਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਮਾਵਾਂ-ਧੀਆਂ ਨਾਲ ਜੁੜੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਵੱਡੀ ਉਪਲੱਬਧੀ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਕਾਇਮ ਹੈ ਅਤੇ ਇਸੇ ਕਾਰਨ ਭਾਜਪਾ ਵਲੋਂ ਕਥਿਤ ਤੌਰ ’ਤੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ । ਰੇਖਾ ਮਣੀ ਨੇ ਦਾਅਵਾ ਕੀਤਾ ਕਿ ਕੇਂਦਰ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਮਾਨ ਸਰਕਾਰ ਦੀ ਲੋਕਪ੍ਰਿਯਤਾ ’ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਨ੍ਹਾਂ ਕਥਿਤ ਝੂਠੀਆਂ ਗੱਲਾਂ ਨੂੰ ਦਰਕਿਨਾਰ ਕਰਦਿਆਂ ਇਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਏਗੀ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿਚ ਆਵੇਗੀ ।