ਸਰਕਾਰੀ ਖਰੀਦ ਨਿਰੰਤਰ ਨਾ ਹੋਣ ਕਰ ਕੇ ਕਿਸਾਨਾਂ ਦੀ ਹੋ ਰਹੀ ਲੁੱਟ-ਰਮਨਦੀਪ ਸਿੰਘ ਸੰਧੂ
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕਿਹਾ ਕਿ ਮੰਡੀਆਂ ਵਿਚ ਸਰਕਾਰੀ ਖਰੀਦ ਨਿਰੰਤਰ ਨਾ ਹੋਣ ਕਰ ਕੇ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ’ਤੇ ਬਿਨਾਂ ਵਜ੍ਹਾ ਨਾਜਾਇਜ਼ ਕੱਟ ਲਗਾਏ ਜਾ ਰਹੇ ਹਨ, ਜਿਸ ਕਰ ਕੇ ਕਿਸਾਨ ਘਾਟੇ ਵਿਚ ਆਪਣੀ ਫਸਲ ਨਿੱਜੀ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹੋ ਰਿਹਾ ਹੈ।
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕਿਹਾ ਕਿ ਮੰਡੀਆਂ ਵਿਚ ਸਰਕਾਰੀ ਖਰੀਦ ਨਿਰੰਤਰ ਨਾ ਹੋਣ ਕਰ ਕੇ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ’ਤੇ ਬਿਨਾਂ ਵਜ੍ਹਾ ਨਾਜਾਇਜ਼ ਕੱਟ ਲਗਾਏ ਜਾ ਰਹੇ ਹਨ, ਜਿਸ ਕਰ ਕੇ ਕਿਸਾਨ ਘਾਟੇ ਵਿਚ ਆਪਣੀ ਫਸਲ ਨਿੱਜੀ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕਿਸਾਨੀ ਪਹਿਲਾਂ ਹੀ ਲੰਮੇ ਸਮੇਂ ਤੋਂ ਘਾਟੇ ਦਾ ਸੌਦਾ ਬਣੀ ਹੋਈ ਹੈ, ਉਸ ਨੂੰ ਹੁਣ ਹੋਰ ਵੱਡੀ ਮਾਰ ਪੈ ਰਹੀ ਹੈ। ਸ: ਸੰਧੂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਸਾਰੀਆਂ ਮੰਡੀਆਂ ਵਿਚ ਨਿਰਵਿਘਨ ਸਰਕਾਰੀ ਖਰੀਦ ਚਾਲੂ ਕਰੇ ਤਾਂ ਜੋ ਕਿਸਾਨ ਦੀ ਸਾਰੀ ਫਸਲ ਐਮ. ਐਸ. ਪੀ. ’ਤੇ ਸਰਕਾਰ ਦੇ ਖਾਤੇ ਵਿਚ ਜਾ ਸਕੇ। ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਸਰਕਾਰ ਫਸਲ ਖਰੀਦ ਦੇ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਫਸਲਾਂ ਰੁਲ ਰਹੀਆਂ ਹਨ। ਇਸ ਮੌਕੇ ਹੋਰ ਵੀ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।