10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼ਹਿਰ ’ਚ ਲੁੱਟ-ਖੋਹ ਤੇ ਲਾਵਾਰਸ ਕੁੱਤਿਆਂ ਦਾ ਖ਼ੌਫ਼-ਅੰਕੁਰ ਬਾਦਲ

ਪਠਾਨਕੋਟ, 10 ਅਕਤੂਬਰ (ਸੁਮਿਤ)-ਭਾਜਪਾ ਦੇ ਯੁਵਾ ਆਗੂ ਤੇ ਸਮਾਜ ਸੇਵਕ ਅੰਕੁਰ ਬਾਦਲ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ਤੇ ਲਾਵਾਰਸ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਤਸਵੀਰ ਭਾਵੇਂ ਜੋ ਵੀ ਹੋਵੇ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਆਮ ਲੋਕ ਲੁੱਟ-ਖੋਹ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ।

Ad Position 21
No active advertisement
ਅਜੀਤ ਡੈਸਕ 11-10-2026
ਪਠਾਨਕੋਟ, 10 ਅਕਤੂਬਰ (ਸੁਮਿਤ)-ਭਾਜਪਾ ਦੇ ਯੁਵਾ ਆਗੂ ਤੇ ਸਮਾਜ ਸੇਵਕ ਅੰਕੁਰ ਬਾਦਲ ਨੇ ਸ਼ਹਿਰ ਦੀ ਕਾਨੂੰਨ-ਵਿਵਸਥਾ ਤੇ ਲਾਵਾਰਸ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਤਸਵੀਰ ਭਾਵੇਂ ਜੋ ਵੀ ਹੋਵੇ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਆਮ ਲੋਕ ਲੁੱਟ-ਖੋਹ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਅੰਕੁਰ ਬਾਦਲ ਨੇ ਕਿਹਾ ਕਿ ਦਿਨ ਹੋਵੇ ਜਾਂ ਰਾਤ ਲੋਕਾਂ ਵਿਚ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਰਹਿੰਦੀ ਹੈ। ਸ਼ਹਿਰ ਵਿਚ ਥਾਂ-ਥਾਂ ਲਾਵਾਰਸ ਕੁੱਤਿਆਂ ਦੇ ਝੁੰਡ ਦਿਖਾਈ ਦਿੰਦੇ ਹਨ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਵਿਚ ਡਰ ਦਾ ਮਾਹੌਲ ਹੈ। ਦੂਜੇ ਪਾਸੇ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਉਨ੍ਹਾਂ ਪ੍ਰਸ਼ਾਸਨ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਸ਼ਹਿਰ ਦੇ ਵਸਨੀਕ ਹੀ ਸੁਰੱਖਿਅਤ ਨਹੀਂ ਹਨ ਤਾਂ ਵਿਕਾਸ ਦੇ ਵੱਡੇ ਦਾਅਵਿਆਂ ਦਾ ਆਮ ਜਨਤਾ ਨੂੰ ਕੀ ਲਾਭ ਹੋਵੇਗਾ। ਅੰਕੁਰ ਬਾਦਲ ਨੇ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਅਤੇ ਨਗਰ ਪ੍ਰਸ਼ਾਸਨ ਲਾਵਾਰਸ ਕੁੱਤਿਆਂ ਦੀ ਸਮੱਸਿਆ ਦਾ ਸਥਾਈ ਹੱਲ ਕੱਢੇ। ਉਨ੍ਹਾਂ ਕਿਹਾ ਕਿ ਜਨਤਾ ਨੂੰ ਸਿਰਫ਼ ਭਾਸ਼ਣ ਨਹੀਂ, ਸਗੋਂ ਸੁਰੱਖਿਅਤ ਤੇ ਡਰ-ਮੁਕਤ ਮਾਹੌਲ ਦੀ ਲੋੜ ਹੈ, ਇਸ ਲਈ ਪ੍ਰਸ਼ਾਸਨ ਨੂੰ1 ਕਾਗਜ਼ੀ ਦਾਅਵਿਆਂ ਤੋਂ ਬਾਹਰ ਨਿਕਲ ਕੇ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਉਡਾਨ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ ਇਕ ਲੱਖ ਦੀਆਂ ਵਜ਼ੀਫ਼ਾ ਰਾਸ਼ੀਆਂ ਅਗਲੀ ਖ਼ਬਰ ਐਸ.ਐਸ.ਪੀ. ਪਠਾਨਕੋਟ ਦੀ ਅਗਵਾਈ ’ਚ ਚਲਾਇਆ ਸਰਚ ਆਪਰੇਸ਼ਨ
Ad Position 24