ਗੋਬਿੰਦ ਪਬਲਿਕ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਕੀਤਾ ਹਾਸਿਲ
ਦੀਨਾਨਗਰ, 11 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਸਕੂਲ ਦੀ ਨਾਨਗਰ ਦੀ ਵਾਲੀਬਾਲ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਕਰਵਾਏ ਵਾਲੀਬਾਲ ਮੁਕਾਬਲਿਆਂ ’ਚ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਾਲੀਬਾਲ ਦੀ ਅੰਡਰ 14 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ।
ਦੀਨਾਨਗਰ, 11 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਸਕੂਲ ਦੀ ਨਾਨਗਰ ਦੀ ਵਾਲੀਬਾਲ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਕਰਵਾਏ ਵਾਲੀਬਾਲ ਮੁਕਾਬਲਿਆਂ ’ਚ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸੰਬੰਧੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨੀਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਦੀ ਵਾਲੀਬਾਲ ਦੀ ਅੰਡਰ 14 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ। ਇਸੇ ਆਧਾਰ ’ਤੇ ਸਕੂਲ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਸੂਬਾ ਪੱਧਰ ਦੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀ ਹੋਈ ਹੈ, ਜਿਸ ’ ਚ ਸੱਤਵੀਂ ਜਮਾਤ ਦਾ ਵਿਦਿਆਰਥੀ ਉਧੇ, ਅਠਵੀਂ ਜਮਾਤ ਦਾ ਵਿਦਿਆਰਥੀ ਦੀਪਾਂਸ਼ੂ ਅਤੇ ਗੁਰਬਾਜ ਸਿੰਘ ਸ਼ਾਮਿਲ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ਪ੍ਰਿੰਸੀਪਲ ਸੋਨੀਕਾ ਸ਼ਰਮਾ, ਮੈਨੇਜਰ ਸੋਨੀ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਨੇ ਸਕੂਲ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚੁਣੀ ਗਈ ਟੀਮ ’ਚ ਸਾਡੇ ਸਕੂਲ ਦੇ ਵਿਦਿਆਰਥੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਕੇ ਸੂਬਾ ਪੱਧਰ ’ਤੇ ਜਿੱਤ ਹਾਸਲ ਕਰਨਗੇ ਤੇ ਸਕੂਲ ਦਾ ਨਾਂਅ ਰੋਸਨ ਕਰਨਗੇ।