12 ਗ੍ਰਾਮ ਹੈਰੋਇਨ ਬਰਾਮਦ - ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ 2 ਵਿਅਕਤੀ ਕਾਬੂ
ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵੱਖ-ਵੱਖ ਮਾਮਲਿਆਂ ’ਚ ਕਾਰਵਾਈ ਕੀਤੀ ਗਈ। ਪਹਿਲੇ ਮਾਮਲੇ ’ਚ ਐੱਸ.
ਧਾਰੀਵਾਲ, 11 ਸਤੰਬਰ (ਸਵਰਨ ਸਿੰਘ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵੱਖ-ਵੱਖ ਮਾਮਲਿਆਂ ’ਚ ਕਾਰਵਾਈ ਕੀਤੀ ਗਈ। ਪਹਿਲੇ ਮਾਮਲੇ ’ਚ ਐੱਸ.ਆਈ. ਰਛਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਭੈੜੇ ਅਨਸਰਾਂ ਦੀ ਭਾਲ ਦੌਰਾਨ ਪਿੰਡ ਡੇਹਰੀਵਾਲ ਦਰੋਗਾ ਮੋੜ ਤੋਂ ਹਰਪ੍ਰੀਤ ਸਿੰਘ ਉਰਫ਼ ਸੈਸ਼ਨ ਕੱਟਾ ਪੁੱਤਰ ਦਿਲਬਾਗ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੂੰ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਮਾਮਲੇ ’ਚ ਏ.ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਬਰਿਸਤਾਨ ਰਣੀਆਂ ਵਿਖੇ ਰਾਘਵ ਸਲਹੋਤਰਾ ਪੁੱਤਰ ਬਿਸ਼ਨ ਲਾਲ ਵਾਸੀ ਗੋਪਾਲ ਨਗਰ ਮੁਹੱਲਾ ਧਾਰੀਵਾਲ ਅਤੇ ਸਾਗਰ ਪੁੱਤਰ ਪਵਨ ਵਾਸੀ ਗਲੀ ਜਸਵੰਤ ਰਾਏ ਧਾਰੀਵਾਲ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਦੋਵੇਂ ਵਿਅਕਤੀ ਲੁਕ-ਛਿਪ ਕੇ ਨਸ਼ੇ ਦਾ ਸੇਵਨ ਕਰ ਰਹੇ ਸਨ। ਮੌਕੇ ਤੋਂ ਉਨ੍ਹਾਂ ਕੋਲੋਂ ਇਕ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।