11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਬਟਾਲਾ ਵਿਖੇ ਮਨੁੱਖੀ ਅਧਿਕਾਰਾਂ ਸੰਬੰਧੀ ਸ਼ਿਕਾਇਤਾਂ ਦੀ ਸੁਣਵਾਈ

ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਕਾਮਧੇਨੂ ਗਊਸ਼ਾਲਾ ਸਮਾਧ ਰੋਡ ਬਟਾਲਾ ਵਿਖੇ ਲਗਾਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-10-2026
ਬਟਾਲਾ, 11 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਕਾਮਧੇਨੂ ਗਊਸ਼ਾਲਾ ਸਮਾਧ ਰੋਡ ਬਟਾਲਾ ਵਿਖੇ ਲਗਾਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਕਮਿਸ਼ਨ ਤੱਕ ਪਹੁੰਚਾਉਣ ਲਈ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਕੋਈ ਵੀ ਪੀੜਤ ਵਿਅਕਤੀ ਆਪਣੀ ਸ਼ਿਕਾਇਤ ਲਿਖਤੀ ਰੂਪ ਵਿਚ ਇਸ ਨੰਬਰ ’ਤੇ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਜਲਦ ਤੋਂ ਜਲਦ ਕਾਰਵਾਈ ਸ਼ੁਰੂ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਹੋਣ ’ਤੇ ਬਿਨਾਂ ਕਿਸੇ ਡਰ ਦੇ ਆਪਣੀ ਸ਼ਿਕਾਇਤ ਕਮਿਸ਼ਨ ਤੱਕ ਪਹੁੰਚਾਈ ਜਾਵੇ। ਵਿਦੇਸ਼ ਭੇਜਣ ਦੇ ਨਾਂਅ ’ਤੇ ਲੋਕਾਂ ਨਾਲ ਹੋ ਰਹੀ ਧੋਖਾਧੜੀ ’ਤੇ ਚਿੰਤਾ ਪ੍ਰਗਟ ਕਰਦਿਆਂ ਪਦਮ ਸ਼੍ਰੀ ਸ਼ੰਟੀ ਨੇ ਕਿਹਾ ਕਿ ਜਾਅਲੀ ਵੀਜ਼ਿਆਂ, ਨਕਲੀ ਆਫ਼ਰ ਲੈਟਰਾਂ ਤੇ ਵਿਦੇਸ਼ ਭੇਜਣ ਦੇ ਝੂਠੇ ਵਾਅਦੇ ਕਰ ਕੇ ਲੋਕਾਂ ਦੀ ਮਿਹਨਤ ਦੀ ਕਮਾਈ ਹੜੱਪਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਗੰਭੀਰਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਗੁਰਦਾਸਪੁਰ ਕੁਲਦੀਪ ਚੰਦ, ਐੱਸ.ਡੀ.ਐੱਮ. ਸਾਰੰਗਪ੍ਰੀਤ ਸਿੰਘ ਔਜਲਾ, ਐੱਸ.ਪੀ. ਨਵਜੋਤ ਸਿੰਘ ਸੰਧੂ, ਐਸਐਮਓ ਡਾ. ਮਨਿੰਦਰਜੀਤ ਸਿੰਘ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਬਟਾਲਾ ਜਗਜੀਤ ਸਿੰਘ, ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੰਮਰਾਹ, ਐਨਜੀਓ ਧੀਰਜ ਵਰਮਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਦੇ ਖੇਤਰ ’ਚ ਮੋਹਲੇਧਾਰ ਬਰਸਾਤ ਨੇ ਕਿਸਾਨਾਂ ਦੀਆਂ ਫਸਲਾਂ ਦਾ ਕੀਤਾ ਵੱਡਾ ਨੁਕਸਾਨ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਨੇ ਮੰਡੀ ’ਚ ਵਿਕਣ ਤੇ ਖੇਤਾਂ ’ਚ ਖੜ੍ਹੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ
Ad Position 24