11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਦੂਸਰੇ ਧਾਰਮਿਕ ਮੁਕਾਬਲਿਆਂ ਸੰਬੰਧੀ ਤਿਆਰੀਆਂ ਸ਼ੁਰੂ

ਘੁਮਾਣ, 11 ਅਕਤੂਬਰ (ਬੰਮਰਾਹ)-ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੋਸਾਇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਦੂਸਰੇ ਧਾਰਮਿਕ ਮੁਕਾਬਲਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਹੋਈ, ਜਿਸ ’ਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦੇ ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਆਗੂ। ਤਸਵੀਰ : ਬੰਮਰਾਹ 12-10-2026
ਘੁਮਾਣ, 11 ਅਕਤੂਬਰ (ਬੰਮਰਾਹ)-ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੋਸਾਇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਦੂਸਰੇ ਧਾਰਮਿਕ ਮੁਕਾਬਲਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪੈਨਸ਼ਨਰ ਐਸੋਸੀਏਸ਼ਨ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਹੋਈ, ਜਿਸ ’ਚ ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਐਨਆਰਆਈ ਹਰਪਾਲ ਸਿੰਘ ਯੂਐਸਏ, ਸਲਵਿੰਦਰ ਸਿੰਘ ਕੈਨੇਡਾ ਤੇ ਨਿਰਮਲ ਸਿੰਘ ਮਾੜੀ ਟਾਂਡਾ ਵੀ ਆਨਲਾਈਨ ਜੁੜੇ ਅਤੇ ਆਪਣੇ ਵਿਚਾਰ ਪੇਸ਼ ਕੀਤੇ। ਮੀਟਿੰਗ ਦੌਰਾਨ ਸੰਸਥਾ ਦੇ ਪ੍ਰਧਾਨ ਸਵਿੰਦਰ ਸਿੰਘ, ਸਕੱਤਰ ਜਨਰਲ ਗੁਰਨਾਮ ਸਿੰਘ ਮੰਡ ਅਤੇ ਮੁੱਖ ਸਲਾਹਕਾਰ ਦਿਲਬਾਗ ਸਿੰਘ ਬਸਰਾਵਾਂ ਨੇ ਦੱਸਿਆ ਕਿ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਦੇ ਵੱਖੋ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਲਿਖਤੀ ਮੁਕਾਬਲਿਆਂ ’ਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਹਿਬਜ਼ਾਦੇ, ਭਗਤ ਰਵਿਦਾਸ ਜੀ, ਜਪੁਜੀ ਸਾਹਿਬ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਜਾਣਗੇ। ਇਸ ਦੇ ਨਾਲ ਹੀ ਦਸਤਾਰ ਸਜਾਉਣ, ਕਵਿਤਾ, ਧਾਰਮਿਕ ਗੀਤ ਤੇ ਭਾਸ਼ਣ ਮੁਕਾਬਲਾ ਵੀ ਹੋਵੇਗਾ। ਹਰੇਕ ਪੱਧਰ ’ਤੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 900, 1000 ਅਤੇ 1100 ਰਾਸ਼ੀ ਦੇ ਨਾਲ-ਨਾਲ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ’ਚ ਬਲਜੀਤ ਸਿੰਘ ਪੰਡੋਰੀ, ਹਰਬੰਸ ਸਿੰਘ ਮੰਡਿਆਲਾ, ਮਨੋਹਰ ਲਾਲ ਸ਼ਰਮਾ, ਜਗੀਰ ਸਿੰਘ ਅੱਤੇਪੁਰ ਅਤੇ ਜਸਵਿੰਦਰ ਸਿੰਘ ਪੱਡਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਸੀ. ਫ਼ਤਹਿਗੜ੍ਹ ਚੂੜੀਆਂ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਮੀਂਹ ਕਾਰਨ ਮੰਡੀਆਂ ’ਚ ਖਰੀਦ ਤੇ ਖੇਤਾਂ ’ਚ ਝੋਨੇ ਦੀ ਕੱਟਾਈ ਦਾ ਕੰਮ ਹੋਇਆ ਠੱਪ
Ad Position 24