13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੰਡੀਆਂ ਵਿਚ ‘ਆਪ’ ਸਰਕਾਰ ਦੇ ਪ੍ਰਬੰਧ ਨਾ-ਮਾਤਰ- ਸਾ. ਚੇਅਰਮੈਨ ਵਾਹਲਾ

ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਕਿਸਾਨ ਪੁੱਤਾਂ ਵਾਂਗੂੰ ਪਾਲੀ ਫਸਲ ਨੂੰ ਮੰਡੀ ਲਿਜਾ ਰਹੇ ਹਨ, ਪਰ ਸੂਬੇ ਦੀਆਂ ਮੰਡੀਆਂ ’ਚ ‘ਆਪ’ ਸਰਕਾਰ ਦੇ ਪ੍ਰਬੰਧ ਬਿਲਕੁਲ ਨਾ-ਮਾਤਰ ਹਨ। ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠ ਰੁਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-10-2026
ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸ: ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਕਿਸਾਨ ਪੁੱਤਾਂ ਵਾਂਗੂੰ ਪਾਲੀ ਫਸਲ ਨੂੰ ਮੰਡੀ ਲਿਜਾ ਰਹੇ ਹਨ, ਪਰ ਸੂਬੇ ਦੀਆਂ ਮੰਡੀਆਂ ’ਚ ‘ਆਪ’ ਸਰਕਾਰ ਦੇ ਪ੍ਰਬੰਧ ਬਿਲਕੁਲ ਨਾ-ਮਾਤਰ ਹਨ। ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀਆਂ ’ਚ ਖੁੱਲ੍ਹੇ ਅਸਮਾਨ ਹੇਠ ਰੁਲ ਰਹੀ ਹੈ। ਸ: ਵਾਹਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਝੋਨੇ ਦਾ ਇਕ ਦਾਣਾ ਵੀ ਸਰਕਾਰੀ ਖਰੀਦ ’ਤੇ ਖਰੀਦਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਮੰਡੀਆਂ ’ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਨਾ ਬਾਰਦਾਨਾ ਹੈ, ਨਾ ਚੁਕਾਈ ਦਾ ਪ੍ਰਬੰਧ ਤੇ ਨਾ ਹੀ ਕੋਈ ਹੋਰ ਪ੍ਰਬੰਧ ਹੈ। ਸ: ਵਾਹਲਾ ਨੇ ਕਿਹਾ ਕਿ ਬੀਤੇ ਦਿਨ ਪਏ ਭਾਰੀ ਮੀਂਹ ਨੇ ਸਰਕਾਰ ਦੇ ਬਾਕੀ ਪ੍ਰਬੰਧਾਂ ਦੀ ਵੀ ਪੋਲ ਖੋਲ ਦਿੱਤੀ ਹੈ, ਮੰਡੀਆਂ ਵਿਚ ਪਾਣੀ ਦੀ ਨਿਕਾਸੀ ਤੱਕ ਦਾ ਪ੍ਰਬੰਧ ਨਹੀਂ, ਜਿਸ ਕਾਰਨ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫਸਲ ਖਰਾਬ ਹੋ ਰਹੀ ਹੈ। ਸ: ਵਾਹਲਾ ਨੇ ਮੰਗ ਕੀਤੀ ਕਿ ਤੁਰੰਤ ਮੰਡੀਆਂ ’ਚ ਖਰੀਦ ਦੇ ਸਾਰੇ ਪ੍ਰਬੰਧ ਪੂਰੇ ਕੀਤੇ ਜਾਣ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ, ਨਹੀਂ ਤਾਂ ਅਕਾਲੀ ਦਲ ਮੰਡੀਆਂ ਵਿਚ ਹੀ ਧਰਨਾ ਲਾਉਣ ਲਈ ਮਜਬੂਰ ਹੋਵੇਗਾ ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ’ਚ ਤੂਫਾਨ ਨਾਲ ਤਾਰ ਟੁੱਟ ਕੇ ਸ਼ੈਡ ’ਤੇ ਡਿੱਗੀ * ਕਰੰਟ ਲੱਗਣ ਨਾਲ 5 ਗਾਵਾਂ ਤੇ 4 ਵੱਛਿਆਂ ਦੀ ਮੌਤ ਅਗਲੀ ਖ਼ਬਰ 68 ਸਾਲ ਦੀ ਉਮਰ ’ਚ ਵੀ ਰੱਖਦਾ ਹੈ ਜਿੱਤ ਦਾ ਜਜ਼ਬਾ
Ad Position 24