12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਨਰਲ ਬਾਡੀ ਮੀਟਿੰਗ

ਊਧਨਵਾਲ, 12 ਅਕਤੂਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ੋਨ ਭਗਤ ਨਾਮਦੇਵ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ’ਚ ਕਰਵਾਈ ਗਈ। ਮੀਟਿੰਗ ਦੌਰਾਨ ਸਤਨਾਮ ਸਿੰਘ ਮੱਧਰਾ ਨੇ ਦੱਸਿਆ ਕਿ ਸਰਕਾਰ ਨਾਲ ਪਹਿਲਾਂ ਹੋਈਆਂ ਗੱਲਬਾਤਾਂ ’ਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਊਧਨਵਾਲ, 12 ਅਕਤੂਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ੋਨ ਭਗਤ ਨਾਮਦੇਵ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ’ਚ ਕਰਵਾਈ ਗਈ। ਮੀਟਿੰਗ ਦੌਰਾਨ ਸਤਨਾਮ ਸਿੰਘ ਮੱਧਰਾ ਨੇ ਦੱਸਿਆ ਕਿ ਸਰਕਾਰ ਨਾਲ ਪਹਿਲਾਂ ਹੋਈਆਂ ਗੱਲਬਾਤਾਂ ’ਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ। ਜੇਕਰ ਸਰਕਾਰ ਵਲੋਂ 15 ਅਕਤੂਬਰ ਤੱਕ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਜਥੇਬੰਦੀ ਵਲੋਂ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ’ ਚ ਮੰਡੀਆਂ ਅੰਦਰ ਝੋਨੇ ਦੀ ਹੋ ਰਹੀ ਕਥਿਤ ਲੁੱਟ ਤੇ ਸਰਕਾਰੀ ਖਰੀਦ ਵਿਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਸਰਕਾਰੀ ਖਰੀਦ ਯਕੀਨੀ ਬਣਾਉਣ, ਕਿਸਾਨਾਂ ਨੂੰ ਪੂਰਾ ਭਾਅ ਦਿਵਾਉਣ ਤੇ ਮੰਡੀਆਂ ਵਿਚ ਹੋ ਰਹੀਆਂ ਕਥਿਤ ਬੇਨਿਯਮੀਆਂ ਨੂੰ ਰੋਕਣ ਲਈ ਵੀ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਭੋਮਾ, ਹਰਬੰਸ ਸਿੰਘ ਭੋਮਾ, ਸਰਬਜੀਤ ਸਿੰਘ ਲੱਧਾਮੁੰਡਾ, ਜੋਗਿੰਦਰ ਸਿੰਘ ਲੱਧਾਮੁੰਡਾ, ਜਗਦੀਸ਼ ਸਿੰਘ ਚਾਚੋਕੇ, ਮਨਜੀਤ ਸਿੰਘ, ਸਰਿੰਦਰ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਹਰਦੀਪ ਸਿੰਘ, ਬੀਬੀ ਹਰਵਿੰਦਰ ਕੌਰ ਤੇ ਬੀਬੀਆ ਨੇ ਵੱਡੀ ਗਿਣਤੀ ’ਚ ਮੀਟਿੰਗ ਵਿਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਬਾਂਸਲ ਇੰਡਸਟਰੀਜ਼ ’ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਦਿਖੀਆਂ ਅੱਗ ਦੀਆਂ ਲਪਟਾਂ ਅਗਲੀ ਖ਼ਬਰ ਭਾਰਤ ਡਰਾਮਾਟਿਕ ਕਲੱਬ ਦੀ ਰਾਮ ਜਨਮ ਨਾਈਟ ਦਾ ਜ਼ਿਲ੍ਹਾ ਪ੍ਰਧਾਨ ਅਮਿਤਪਾਲ ਵਲੋਂ ਉਦਘਾਟਨ
Ad Position 24