ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਹੋ ਰਹੀਆਂ ਰਾਜ ਪੱਧਰੀ ਵੁਸ਼ੂ ਖੇਡਾਂ ’ਚ ਕੀਤੀ ਸ਼ਿਰਕਤ
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ-2026 ( ਸੀਜ਼ਨ-4) ਤਹਿਤ ਸਥਾਨਕ ਆਰ. ਡੀ.
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ-2026 ( ਸੀਜ਼ਨ-4) ਤਹਿਤ ਸਥਾਨਕ ਆਰ.ਡੀ. ਖੋਸਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ (ਵੁਸ਼ੂ) ਵਿਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਮਿਲਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਹੋਰ ਮਿਹਨਤ ਕਰਨ ਅਤੇ ਆਪਣੇ ਮਾਪਿਆਂ, ਕੋਚਾਂ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਸ਼ੀਜਨ 4 ਕਰਵਾਈਆਂ ਜਾ ਰਹੀਆਂ ਹਨ ਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੁਸ਼ੂ ਇਕ ਅਜਿਹੀ ਖੇਡ ਹੈ, ਜੋ ਖਿਡਾਰੀਆਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਮਜ਼ਬੂਤੀ ਪ੍ਰਦਾਨ ਕਰਦੀ ਹੈ। ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਤੇ ਭਵਿੱਖ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨ ਦੇ ਮੌਕੇ ਪ੍ਰਦਾਨ ਕਰਦੇ ਹਨ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਿਮਰਨਜੀਤ ਸਿੰਘ ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ, ਸੀਨੀਅਰ ਆਗੂ ਜਗਤਪਾਲ ਮਹਾਜਨ, ਸੁਖਰਾਜ ਸਿੰਘ, ਵਰੁਣ ਕੁਮਾਰ ਆਦਿ ਮੌਜੂਦ ਸਨ।