ਹਰਬੰਸ ਸਿੰਘ ਲੇਖੀ ਵਲੋਂ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ ਦਾ ਸੰਭਾਲਿਆ ਅਹੁਦਾ
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਹਰਬੰਸ ਸਿੰਘ ਲੇਖੀ ਵਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਪਹਿਲੇ ਸਟੇਸ਼ਨ ’ਤੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਦੇ ਸਮੂਹ ਨਿਆਂਇਕ ਅਧਿਕਾਰੀ ਤੇ ਬਾਰ ਮੈਂਬਰ ਮੌਜੂਦ ਸਨ।
ਜ
ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਅਹੁਦਾ ਸੰਭਾਲਣ ਮੌਕੇ ਹਰਬੰਸ ਸਿੰਘ ਲੇਖੀ। ਤਸਵੀਰ : ਵਿਸ਼ਾਲ ਮੁੰਨਾ
14-10-2026
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਹਰਬੰਸ ਸਿੰਘ ਲੇਖੀ ਵਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਪਹਿਲੇ ਸਟੇਸ਼ਨ ’ਤੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਦੇ ਸਮੂਹ ਨਿਆਂਇਕ ਅਧਿਕਾਰੀ ਤੇ ਬਾਰ ਮੈਂਬਰ ਮੌਜੂਦ ਸਨ। ਹਰਬੰਸ ਸਿੰਘ ਲੇਖੀ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਜਨਮ 1 ਜਨਵਰੀ 1969 ਨੂੰ ਹੋਇਆ ਤੇ ਉਨ੍ਹਾਂ ਨੇ ਨਿਆਂਪਾਲਿਕਾ ’ਚ ਬਤੌਰ ਸਿਵਲ ਜੱਜ (ਜੂਨੀਅਰ ਡਵੀਜਨ) ਮਿਤੀ 16 ਫਰਵਰੀ 1996 ਨੂੰ ਜੁਆਇਨ ਕੀਤਾ ਸੀ। ਅੱਜ ਬਤੌਰ ਜ਼ਿਲ੍ਹਾ ਤੇ ਸ਼ੈਸਨ ਜੱਜ ਗੁਰਦਾਸਪੁਰ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਨਿਆਂ ਪ੍ਰਣਾਲੀ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਤੇ ਨਿਆਂਇਕ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਦਾਲਤੀ ਕੰਮਕਾਜ ਵਿਚ ਅਨੁਸ਼ਾਸਨ, ਸਮੇਂ ਦੀ ਪਾਬੰਦੀ ਤੇ ਲੋਕਾਂ ਨੂੰ ਨਿਆਂ ਪ੍ਰਦਾਨ ਕਰਨ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੀ ਨਿਆਂ ਤੱਕ ਹਰ ਵਰਗ ਦੀ ਪਹੁੰਚ ਯਕੀਨੀ ਬਣਾਉਣ, ਲੋੜਵੰਦ ਅਤੇ ਗਰੀਬ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਅਤੇ ਕਾਨੂੰਨੀ ਜੁਗਰੁਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੋਸ਼ਿਸ਼ਾਂ ਜਾਰੀ ਰੱਖੀਆਂ ਜਾਣਗੀਆਂ।