ਸ਼ਹੀਦ ਮੱਖਣ ਸਿੰਘ ਸਕੂਲ ਵਿਚ ਅੰਤਰਰਾਸ਼ਟਰੀ ਗਣਿਤ ਉਲੰਪੀਅਡ ਦਾ ਆਯੋਜਨ
ਪਠਾਨਕੋਟ, 13 ਅਕਤੂਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਅੰਤਰਰਾਸ਼ਟਰੀ ਗਣਿਤ ਓਲੰਪੀਅਡ ਦਾ ਸਫ਼ਲ ਆਯੋਜਨ ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਅਗਵਾਈ ਹੇਠ ਕਰਵਾਇਆ ਗਿਆ । ਓਲੰਪੀਅਡ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਤਾਰਕਿਕ ਸਮਰੱਥਾ ਤੇ ਗਣਿਤਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ।
ਪਠਾਨਕੋਟ, 13 ਅਕਤੂਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਅੰਤਰਰਾਸ਼ਟਰੀ ਗਣਿਤ ਓਲੰਪੀਅਡ ਦਾ ਸਫ਼ਲ ਆਯੋਜਨ ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਅਗਵਾਈ ਹੇਠ ਕਰਵਾਇਆ ਗਿਆ । ਓਲੰਪੀਅਡ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਤਾਰਕਿਕ ਸਮਰੱਥਾ ਤੇ ਗਣਿਤਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਇਸ ਮੌਕੇ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ’ਚ ਗਣਿਤ ਪ੍ਰਤੀ ਰੁਚੀ ਵਧਾਉਣਾ, ਤਰਕ ਸ਼ਕਤੀ ਨੂੰ ਵਿਕਸਿਤ ਕਰਨਾ ਤੇ ਉਨ੍ਹਾਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵੀ ਕਿਸੇ ਤੋਂ ਘੱਟ ਨਹੀਂ ਹਨ ਤੇ ਅਜਿਹੇ ਮੰਚ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦੇ ਹਨ । ਪ੍ਰੋਗਰਾਮ ਨੂੰ ਸਫ਼ਲ ਬਣਾਉਣ ’ਚ ਸਕੂਲ ਦੇ ਗਣਿਤ ਵਿਭਾਗ ਦੇ ਅਧਿਆਪਕਾਂ ਰੀਟਾ, ਰਚਨਾ, ਰੋਸ਼ਨਾ, ਕੰਚਨ, ਪੂਜਾ, ਸੀਮਾ ਤੇ ਰਾਜੀਵ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ । ਅੰਤ ’ਚ ਪ੍ਰਿੰਸੀਪਲ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਵੀ ਅਜਿਹੇ ਵਿੱਦਿਅਕ ਪ੍ਰੋਗਰਾਮ ਕਰਵਾਉਣ ਦੀ ਗੱਲ ਕਹੀ ।