14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ: ਸੁਰਿੰਦਰ ਸਿੰਘ ਕਨਵਰ ਮਿੰਟੂ

ਪਠਾਨਕੋਟ, 13 ਅਕਤੂਬਰ (ਸੰਧੂ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਵਿਅਕਤੀ ਦਾ ਕਤਲ ਬੇਹੱਦ ਚਿੰਤਾਜਨਕ ਘਟਨਾ ਹੈ ।

Ad Position 21
No active advertisement
ਅਜੀਤ ਡੈਸਕ 14-10-2026
ਪਠਾਨਕੋਟ, 13 ਅਕਤੂਬਰ (ਸੰਧੂ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਵਿਅਕਤੀ ਦਾ ਕਤਲ ਬੇਹੱਦ ਚਿੰਤਾਜਨਕ ਘਟਨਾ ਹੈ । ਅਜਿਹੀਆਂ ਘਟਨਾਵਾਂ ਲੋਕਾਂ ਦੇ ਮਨਾਂ ’ਚ ਡਰ ਪੈਦਾ ਕਰਦੀਆਂ ਹਨ ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ । ਉਨ੍ਹਾਂ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਬਿਆਨ ਦੇਣ ਦੀ ਬਜਾਏ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕਰਨੀ ਜ਼ਰੂਰੀ ਹੈ । ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿਚ ਕੋਈ ਢਿੱਲ ਨਾ ਵਰਤੀ ਜਾਵੇ । ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਇਸ ਮਾਮਲੇ ਵਿਚ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਬਮਿਆਲ ਦਾਣਾ ਮੰਡੀ ਵਿਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਦੀਆਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਚੋਣ ਰੋਲ ਅਬਜ਼ਰਵਰ ਅਜੀਤ...
Ad Position 24