14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਕੂਈ ਨਿਵਾਸੀ ਸੁਰਿੰਦਰ ਸਿੰਘ ਦੀ ਅਚਾਨਕ ਮੌਤ

ਧਾਰਕਲਾਂ, 13 ਅਕਤੂਬਰ (ਨਰੇਸ਼ ਪਠਾਨੀਆ)-ਧਾਰਕਲਾਂ ਅਧੀਨ ਪੈਂਦੇ ਪਿੰਡ ਕੂਈ ਨਿਵਾਸੀ ਸੁਰਿੰਦਰ ਸਿੰਘ ਬਿੱਲੂ (40) ਪੁੱਤਰ ਦੇਵ ਰਾਜ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਉਹ ਪੀਲੀਆ ਨਾਮਕ ਬਿਮਾਰੀ ਨਾਲ ਪਿਛਲੇ ਦੋ ਸਾਲਾਂ ਤੋਂ ਪੀੜਤ ਸੀ ।

Ad Position 21
No active advertisement
ਮ੍ਰਿਤਕ ਸੁਰਿੰਦਰ ਸਿੰਘ ਬਿੱਲੂ 14-10-2026
ਧਾਰਕਲਾਂ, 13 ਅਕਤੂਬਰ (ਨਰੇਸ਼ ਪਠਾਨੀਆ)-ਧਾਰਕਲਾਂ ਅਧੀਨ ਪੈਂਦੇ ਪਿੰਡ ਕੂਈ ਨਿਵਾਸੀ ਸੁਰਿੰਦਰ ਸਿੰਘ ਬਿੱਲੂ (40) ਪੁੱਤਰ ਦੇਵ ਰਾਜ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ । ਮਿਲੀ ਜਾਣਕਾਰੀ ਅਨੁਸਾਰ ਉਹ ਪੀਲੀਆ ਨਾਮਕ ਬਿਮਾਰੀ ਨਾਲ ਪਿਛਲੇ ਦੋ ਸਾਲਾਂ ਤੋਂ ਪੀੜਤ ਸੀ । ਬੀਤੇ ਕੱਲ੍ਹ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕੀਤਾ ਗਿਆ ਸੀ । ਪਰ ਉਨ੍ਹਾਂ ਰਸਤੇ ’ਚ ਹੀ ਦਮ ਤੋੜ ਦਿੱਤਾ । ਉਹ ਆਪਣੇ ਪਿੱਛੇ ਦੋ ਬੱਚੇ ਛੱਡ ਗਏ ਹਨ । ਦੱਸਣਯੋਗ ਹੈ ਕਿ ਉਨ੍ਹਾਂ ਦੇ ਵੱਡੇ ਭਰਾ ਸੁਨੀਲ ਕੁਮਾਰ ਸ਼੍ਰੋਮਣੀ ਅਕਾਲੀ ਦਲ (ਬ) ਧਾਰਕਲਾਂ ਦੇ ਪ੍ਰਧਾਨ ਦਾ ਵੀ ਕਰੀਬ 6 ਮਹੀਨੇ ਪਹਿਲੇ ਦਿਹਾਂਤ ਹੋ ਗਿਆ ਸੀ । ਮ੍ਰਿਤਕ ਸੁਰਿੰਦਰ ਸਿੰਘ ਬਿੱਲੂ ਦਾ ਅੱਜ ਉਨ੍ਹਾਂ ਦੇ ਪਿੰਡ ਕੂਈ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ । ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਵਰਨ ਸਲਾਰੀਆ ਨੇ ਸ਼ਰਧਾਂਜਲੀ ਭੇਟ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਤੇ ਪ੍ਰੇਰਨਾ ਦੇਣਗੇ ਨਰੇਸ਼ ਮਹਾਜਨ ਨਿਰਗੁਣ ਜ਼ਿਲ੍ਹਾ ਪਠਾਨਕੋ... ਅਗਲੀ ਖ਼ਬਰ ਬਮਿਆਲ ਦਾਣਾ ਮੰਡੀ ਵਿਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ
Ad Position 24