ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਵਡਾਲਾ ਗ੍ਰੰਥੀਆਂ, 13 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨੇੜਲੇ ਪਿੰਡ ਬਹਿਲੂਵਾਲ ਵਿਖੇ ਇਕ ਨੌਜਵਾਨ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ।
ਵਡਾਲਾ ਗ੍ਰੰਥੀਆਂ, 13 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨੇੜਲੇ ਪਿੰਡ ਬਹਿਲੂਵਾਲ ਵਿਖੇ ਇਕ ਨੌਜਵਾਨ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਵੱਡੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ ਰਾਤ ਨੂੰ ਸੁੱਤਾ ਹੋਇਆ ਸੀ ਕਿ ਤੜਕਸਾਰ ਕਰੀਬ 3 ਵਜੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਤਿੰਦਰ ਸਿੰਘ ਦਾ ਅੰਤਿਮ ਸੰਸਕਾਰ ਦਿਨ ਸਮੇਂ ਪਿੰਡ ਬਹਿਲੂਵਾਲ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਆਪਣੇ ਪਿੱਛੇ ਛੋਟੇ-ਛੋਟੇ ਬੱਚੇ ਛੱਡ ਗਿਆ ਹੈ, ਜੋ ਅਜੇ ਪੜ੍ਹਾਈ ਕਰ ਰਹੇ ਹਨ। ਪਰਿਵਾਰ ਲਈ ਇਹ ਦੁੱਖ ਦੀ ਘੜੀ ਬੇਹੱਦ ਮੁਸ਼ਕਲ ਹੈ।