ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਵਿਦਿਆਰਥਣ ਦਾ ਐਥਲੈਟਿਕਸ ’ਚ ਸ਼ਾਨਦਾਰ ਪ੍ਰਦਰਸ਼ਨ
ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਵਿਦਿਆਰਥਣ ਜਪਦੀਪ ਕੌਰ ਨੇ ਅੰਡਰ-17 ਐਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਤਮਗੇ ਆਪਣੇ ਨਾਂਅ ਕੀਤੇ। ਇਸ ਸਬੰਧੀ ਪ੍ਰਿੰਸੀਪਲ ਡਾ.
ਕੋਟਲੀ ਸੂਰਤ ਮੱਲ੍ਹੀ, 14 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦੀ ਵਿਦਿਆਰਥਣ ਜਪਦੀਪ ਕੌਰ ਨੇ ਅੰਡਰ-17 ਐਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਤਮਗੇ ਆਪਣੇ ਨਾਂਅ ਕੀਤੇ। ਇਸ ਸਬੰਧੀ ਪ੍ਰਿੰਸੀਪਲ ਡਾ. ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥਣ ਜਪਦੀਪ ਕੌਰ ਨੇ ਲੰਬੀ ਛਾਲ ’ਚ ਸੋਨੇ ਦਾ ਤਮਗਾ ਤੇ 100 ਮੀਟਰ ਦੌੜ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ. ਰੇਣੂ ਪੰਚਾਲ ਨੇ ਵਿਦਿਆਰਥਣ ਜਪਦੀਪ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਮਿਹਨਤ ਤੇ ਖੇਡ ਪ੍ਰਤੀ ਲਗਨ ਦੀ ਪ੍ਰਸ਼ੰਸਾ ਕੀਤੀ। ਸਕੂਲ ਦੀ ਮੈਨੇਜਮੈਂਟ ਕਮੇਟੀ ਤੇਜਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ ਤੇ ਮੈਡਮ ਹਰਪ੍ਰੀਤ ਕੌਰ ਨੇ ਵੀ ਜਪਦੀਪ ਕੌਰ ਦੀ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਅਰਥਣ ਜਪਦੀਪ ਕੌਰ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।