16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਬਟਾਲਾ ਵਿਖੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਬਟਾਲਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ ਨੇ ਕਿਹਾ ਕਿ ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਰਨਲ ਸੈਕਟਰੀ ਰੋਸ਼ਨ ਲਾਲ, ਪੰਜਾਬ ਮਹਿਲਾ ਮੋਰਚਾ ਜਨਰਲ ਸੈਕਟਰੀ ਅੰਬਿਕਾ ਖੰਨਾ , ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਕਨਵੀਨਰ ਬਲਜਿੰਦਰ ਸਿੰਘ ਦਕੋਹਾ, ਆਸ਼ੂ ਹਾਂਡਾ , ਭੂਸ਼ਣ ਬਜਾਜ, ਸ਼ਕਤੀ ਸ਼ਰਮਾ, ਦੀਪਕ ਜੋਸ਼ੀ, ਬਲਵਿੰਦਰ ਮਹਿਤਾ, ਅੰਮ੍ਰਿਤਪਾਲ ਸਿੰਘ, ਰਣਜੀਤ ਸਿੰਘ ਰਾਣਾ, ਹਰਪ੍ਰੀਤ ਬੇਦੀ, ਗੁਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਅਨੀਸ਼ ਅੱਗਰਵਾਲ, ਆਸ਼ੂ ਮਹਾਜਨ , ਕੁਸ਼ਲ ਮਲਹੌਤਰਾ, ਵਿਜੇ ਭਾਟੀਆ, ਅਮਿਤਪਾਲ ਸਿੰਘ, ਅਰੁਣ ਕੁਮਾਰ, ਹਰਜੀਤ ਸਿੰਘ, ਚੰਦਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਟਰੀ ਸਵਾਰ ਨੇ ਔਰਤ ਦੇ ਕੰਨ ਤੋਂ ਝਪਟੀ ਵਾਲੀ ਅਗਲੀ ਖ਼ਬਰ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਸੰਬੰਧੀ ਰੋਸ ਪ੍ਰਦਰਸ਼ਨ
Ad Position 24