15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਸਰਕਾਰ ਦੀ ਸ਼ਹਿ ਕਰਾਰ ਦਿੰਦਿਆਂ ਪੰਜਾਬ ਬੰਦ ਨੂੰ ਦਿੱਤੀ ਪੂਰਨ ਹਮਾਇਤ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੇ ਸੌਦਾਗਰਾਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਤੇ ਨਸ਼ੇ ਲਗਾਤਾਰ ਨੌਜਵਾਨ ਪੀੜ੍ਹੀ ਲਈ ਕਾਲ ਬਣ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੇ ਸੌਦਾਗਰਾਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਤੇ ਨਸ਼ੇ ਲਗਾਤਾਰ ਨੌਜਵਾਨ ਪੀੜ੍ਹੀ ਲਈ ਕਾਲ ਬਣ ਰਹੇ ਹਨ। ਨਰੇਸ਼ ਮਹਾਜਨ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਦੀਆਂ ਲਾਸ਼ਾਂ ਵਿਛਾਉਣ ਦਾ ਕੰਮ ਕਰ ਰਹੀ ਹੈ ਅਤੇ ਅਜਿਹੇ ਮਾਹੌਲ ਵਿਚ ਪਰਮਿੰਦਰ ਸਿੰਘ ਝੋਟਾ ਦਾ ਕਤਲ ਸਿੱਧੇ ਤੌਰ ’ਤੇ ਸਰਕਾਰ ਦੀ ਸ਼ਹਿ ਹੇਠ ਹੋਇਆ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਫੈਲੇ ਗੁੰਡਾਰਾਜ, ਨਸ਼ਿਆਂ ਅਤੇ ਪਰਮਿੰਦਰ ਸਿੰਘ ਝੋਟਾ ਦੇ ਕਤਲਕਾਂਡ ਦੇ ਵਿਰੋਧ ਵਿਚ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰਨ ਹਮਾਇਤ ਦਿੱਤੀ ਜਾਂਦੀ ਹੈ। ਅਕਾਲੀ ਆਗੂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਵਿੱਚ ਵਧ ਚੜ੍ਹ ਕੇ ਸਾਥ ਦੇਣ ਤਾਂ ਜੋ ਮੌਜੂਦਾ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੇ ਮੁੱਖ ਮੰਤਰੀ ਤੇ ਡੀ.ਜੀ.ਪੀ. ਦਾ ਪੁਤਲਾ ਫੂਕਿਆ
Ad Position 24