15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਵਲੋਂ ਪਿੰਡਾਂ ਦਾ ਦੌਰਾ

ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਆਮ ਜਨਤਾ ਦੀ ਭਲਾਈ ਲਈ ਚਲਾਈਆਂ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ । ਜਿਸ ਤਹਿਤ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਆਦਰਸ਼ ਨਗਰ ਦਾ ਦੌਰਾ ਕੀਤਾ ।

Ad Position 21
No active advertisement
ਅਜੀਤ ਡੈਸਕ 15-10-2026
ਸ਼ਾਹਪੁਰ ਕੰਢੀ, 14 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਆਮ ਜਨਤਾ ਦੀ ਭਲਾਈ ਲਈ ਚਲਾਈਆਂ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ । ਜਿਸ ਤਹਿਤ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਆਦਰਸ਼ ਨਗਰ ਦਾ ਦੌਰਾ ਕੀਤਾ । ਜਿਸ ’ਚ ਐਸ.ਸੀ. ਵਿੰਗ ਦੇ ਪ੍ਰਧਾਨ ਮਿਲਖੀ ਰਾਮ ਨੇ ਨੋਟਾਂ ਦਾ ਹਾਰ ਪਾ ਕੇ ਸਵਰਨ ਸਲਾਰੀਆ ਦਾ ਸਵਾਗਤ ਕੀਤਾ। ਪ੍ਰਧਾਨ ਮਿਲਖੀ ਰਾਮ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ । ਪਿੰਡਾਂ ’ਚੋਂ ਜਾ ਰਹੀਆਂ ਯਾਤਰਾ ਲਈ ਬੱਸਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, 95 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਪਿੰਡਾਂ ਦੀ ਹਰੇਕ ਸਹੂਲਤ ਨੂੰ ਪੂਰਾ ਕੀਤਾ ਜਾ ਰਿਹਾ ਹੈ । ਜਿਸ ਕਾਰਨ ਲੋਕ ਬਾਕੀ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ । ਇਸ ਮੌਕੇ ਹਲਕਾ ਸੰਗਠਨ ਇੰਚਾਰਜ ਡਾ: ਅਨਿਲ ਭਾਰਦਵਾਜ, ਵਿਕਰਮ ਸ਼ਰਮਾ, ਅੰਕੁਰ ਸੋਹਲ ਟਰਾਂਸਪੋਰਟ, ਪ੍ਰੇਮ ਕੁਮਾਰ ਸੋਹਲ, ਮਹਿਲਾ ਵਿੰਗ ਦੀ ਸਾਕਸ਼ੀ, ਬਲਵਿੰਦਰ ਕੁਮਾਰ ਬਲਾਕ ਇੰਚਾਰਜ ਅਤੇ ਸਰਪੰਚ ਦੇਵੀ ਦਿਆਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਾਟੇ ਪਲੈਨੇਟ ਦੀ ਖਿਡਾਰਨ ਖੁਸ਼ੀ ਨੇ ਰਾਜ ਪੱਧਰੀ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਮਗਾ ਅਗਲੀ ਖ਼ਬਰ ਬਜਰੰਗ ਨਾਟਕ ਕਲੱਬ ਵਲੋਂ ਕੱਢੀ ਗਈ ਸ਼ਾਨਦਾਰ ਰਾਮ ਬਾਰਾਤ
Ad Position 24