14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡੀ.ਏ.ਵੀ. ਸਕੂਲ ’ਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

ਪਠਾਨਕੋਟ, 14 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ. ਏ.

Ad Position 21
No active advertisement
ਅਜੀਤ ਡੈਸਕ 15-10-2026
ਪਠਾਨਕੋਟ, 14 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਵਿਖੇ ਪ੍ਰਿੰਸੀਪਲ ਅੰਕੁਸ਼ ਪੁਰੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ । ਇਸ ਮੌਕੇ ਰਯਾਤ-ਬਾਹਰਾ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਤੇ ਐਮਿਟੀ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਸਬੰਧੀ ਅਹਿਮ ਜਾਣਕਾਰੀ ਦਿੱਤੀ । ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਰੁਚੀ, ਯੋਗਤਾ ਤੇ ਸਮਰੱਥਾ ਅਨੁਸਾਰ ਸਹੀ ਵਿਸ਼ਾ-ਧਾਰਾ ਚੁਣਨ ਤੇ ਭਵਿੱਖ ’ਚ ਕਰੀਅਰ ਦੇ ਢੁੱਕਵੇਂ ਮੌਕਿਆਂ ਦੀ ਪਛਾਣ ਕਰਨ ਲਈ ਪ੍ਰੇਰਿਤ ਕੀਤਾ ਗਿਆ । ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਅਹਿਮ-ਤ੍ਰਿਪਤਾ ਪੁੰਜ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੋਲ ਖੋਲ੍ਹਦਾ-ਅਸ਼ਵਨੀ ਸ਼ਰਮਾ
Ad Position 24