ਰਾਮ ਬਾਰਾਤ ’ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਸਾਬਕਾ ਵਿਧਾਇਕ ਅਮਿਤ ਵਿਜ, ਆਸ਼ੀਸ਼ ਵਿਜ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ
ਪਠਾਨਕੋਟ, 14 ਅਕਤੂਬਰ (ਸੁਮਿਤ)-ਭਗਵਾਨ ਸ੍ਰੀ ਰਾਮ ਦੇ ਵਿਆਹ ਉਤਸਵ ਦੇ ਸਬੰਧ ’ਚ ਕੱਢੀ ਰਾਮ ਬਾਰਾਤ ਵਿਚ ਸਾਬਕਾ ਵਿਧਾਇਕ ਅਮਿਤ ਵਿਜ, ਆਸ਼ੀਸ਼ ਵਿਜ, ਕਾਂਗਰਸ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੇਅਰ ਪੰਨਾ ਲਾਲ ਭਾਟੀਆ ਤੇ ਕੌਂਸਲਰ ਰਜਨੀ ਮਿਨਹਾਸ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।
ਪਠਾਨਕੋਟ, 14 ਅਕਤੂਬਰ (ਸੁਮਿਤ)-ਭਗਵਾਨ ਸ੍ਰੀ ਰਾਮ ਦੇ ਵਿਆਹ ਉਤਸਵ ਦੇ ਸਬੰਧ ’ਚ ਕੱਢੀ ਰਾਮ ਬਾਰਾਤ ਵਿਚ ਸਾਬਕਾ ਵਿਧਾਇਕ ਅਮਿਤ ਵਿਜ, ਆਸ਼ੀਸ਼ ਵਿਜ, ਕਾਂਗਰਸ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੇਅਰ ਪੰਨਾ ਲਾਲ ਭਾਟੀਆ ਤੇ ਕੌਂਸਲਰ ਰਜਨੀ ਮਿਨਹਾਸ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ ਤੇ ਲੋਕਾਂ ਨੇ ਪੂਰੀ ਸ਼ਰਧਾ ਨਾਲ ਇਸ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ । ਸਮਾਗਮ ਵਿਚ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨੇ ਇਸ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ । ਸ਼ਰਧਾਲੂਆਂ ਨੇ ਭਗਵਾਨ ਸ੍ਰੀ ਰਾਮ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਦਿਆਂ ਰਾਮ ਬਾਰਾਤ ਦਾ ਸਵਾਗਤ ਕੀਤਾ ।