ਮੋਬਾਈਲ ਚੋਰੀ ਦੇ ਦੋਸ਼ ਹੇਠ 6 ਕਾਬੂ- 9 ਮੋਬਾਈਲ ਬਰਾਮਦ
ਪਠਾਨਕੋਟ, 14 ਅਕਤੂਬਰ (ਸੰਧੂ/ਵਿਨੋਦ)-ਰੇਲ ਗੱਡੀਆਂ ਤੇ ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੀ. ਆਰ.
ਪਠਾਨਕੋਟ, 14 ਅਕਤੂਬਰ (ਸੰਧੂ/ਵਿਨੋਦ)-ਰੇਲ ਗੱਡੀਆਂ ਤੇ ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੀ.ਆਰ.ਪੀ. ਤੇ ਆਰ.ਪੀ.ਐਫ. ਵਲੋਂ ਸਾਂਝੀ ਮੁਹਿੰਮ ਚਲਾਈ ਗਈ । ਇਸ ਦੌਰਾਨ ਪਠਾਨਕੋਟ ਕੈਂਟ ਗੁਰਦਾਸਪੁਰ ਤੇ ਬਟਾਲਾ ਰੇਲਵੇ ਸਟੇਸ਼ਨਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 9 ਮੋਬਾਈਲ ਫੋਨ ਬਰਾਮਦ ਕੀਤੇ ਗਏ । ਜੀ.ਆਰ.ਪੀ. ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਵਿਸ਼ੇਸ਼ ਨਾਕਾਬੰਦੀ ਤੇ ਚੈਕਿੰਗ ਦੌਰਾਨ ਪਠਾਨਕੋਟ ਕੈਂਟ ਤੋਂ ਦੋ ਵਿਅਕਤੀਆਂ ਕੋਲੋਂ ਚਾਰ, ਗੁਰਦਾਸਪੁਰ ਤੋਂ 2 ਵਿਅਕਤੀਆਂ ਕੋਲੋਂ ਤਿੰਨ ਤੇ ਬਟਾਲਾ ਤੋਂ ਦੋ ਵਿਅਕਤੀਆਂ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਹੋਏ । ਸਾਰੇ 6 ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਨ ਉਪਰੰਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ’ਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਂਝੀ ਚੈਕਿੰਗ ਮੁਹਿੰਮ ਜਾਰੀ ਰਹੇਗੀ ।