15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਿਰਮਲ ਸਿੰਘ ਭੰਗੂ ਦੇ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਨਿੱਘਾ ਸਨਮਾਨ

ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਆਗੂ ਨਿਰਮਲ ਸਿੰਘ ਭੰਗੂ ਨੂੰ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਦੀ ਇਸ ਨਿਯੁਕਤੀ ’ਤੇ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਕੰਟਰੈਕਟਰ ਐਸੋਸੀਏਸ਼ਨ ਗੁਰਦਾਸਪੁਰ ਮਾਝਾ ਜ਼ੋਨ ਦੇ ਸਾਰੇ ਨੁਮਾਇੰਦਿਆਂ ਨੇ ਪਹੁੰਚ ਕੇ ਸ: ਭੰਗੂ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 16-10-2026
ਬਟਾਲਾ, 15 ਅਕਤੂਬਰ (ਸਤਿੰਦਰ ਸਿੰਘ)-ਉੱਘੇ ਸਮਾਜ ਸੇਵੀ ਤੇ ਸੀਨੀਅਰ ਆਗੂ ਨਿਰਮਲ ਸਿੰਘ ਭੰਗੂ ਨੂੰ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਦੀ ਇਸ ਨਿਯੁਕਤੀ ’ਤੇ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਕੰਟਰੈਕਟਰ ਐਸੋਸੀਏਸ਼ਨ ਗੁਰਦਾਸਪੁਰ ਮਾਝਾ ਜ਼ੋਨ ਦੇ ਸਾਰੇ ਨੁਮਾਇੰਦਿਆਂ ਨੇ ਪਹੁੰਚ ਕੇ ਸ: ਭੰਗੂ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ। ਇਸ ਮੌਕੇ ਉਕਤ ਆਗੂਆ ਨੇ ਕਿਹਾ ਕਿ ਨਿਰਮਲ ਸਿੰਘ ਭੰਗੂ ਇਕ ਇਮਾਨਦਾਰ, ਮਿਹਨਤੀ ਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੀ ਸ਼ਖ਼ਸੀਅਤ ਹਨ। ਉਨ੍ਹਾਂ ਦੀ ਅਗਵਾਈ ਹੇਠ ਇੰਜੀਨੀਅਰਿੰਗ ਐਸੋਸੀਏਸ਼ਨ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਇੰਜੀਨੀਅਰ ਭਾਈਚਾਰੇ ਦੀਆਂ ਮੰਗਾਂ ਨੂੰ ਹੋਰ ਬੁਲੰਦ ਆਵਾਜ਼ ਵਿਚ ਉਠਾਇਆ ਜਾਵੇਗਾ। ਸ: ਨਿਰਮਲ ਸਿੰਘ ਭੰਗੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਮਾਣ-ਸਤਿਕਾਰ ਤੁਸੀਂ ਬਖਸ਼ਿਆ ਹੈ, ਮੈਂ ਇਸ ਦਾ ਹਮੇਸ਼ਾ ਰਿਣੀ ਰਹਾਂਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਐਸੋਸੀਏਸ਼ਨ ਦੇ ਹਰ ਮੈਂਬਰ ਦੇ ਹੱਕਾਂ ਲਈ ਦਿਨ-ਰਾਤ ਖੜ੍ਹੇ ਰਹਿਣਗੇ। ਇਸ ਮੌਕੇ ਰਣਜੀਤ ਸਿੰਘ ਬਟਾਲਾ, ਚੰਦਰ ਭੂਸ਼ਣ, ਐਸ.ਡੀ.ਓ. ਬਲਵਿੰਦਰ ਸਿੰਘ, ਦਲਜਿੰਦਰ ਸਿੰਘ ਸੈਣੀ, ਰਣਜੀਤ ਸਿੰਘ ਬੋਪਾਰਾਏ ਸਮੇਤ ਮਾਝਾ ਜ਼ੋਨ ਗੁਰਦਾਸਪੁਰ ਦੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਤੇ ਆਸ ਪਾਸ ਖੇਤਰਾਂ ’ਚ ਮਿਲਿਆ ਪੂਰਨ ਸਮਰਥਨ ਅਗਲੀ ਖ਼ਬਰ ਸੂਬੇ ਅੰਦਰ ਕਾਂਗਰਸ ਸਰਕਾਰ ਹੌਂਦ ’ਚ ਆਉਣ ’ਤੇ ਲੋਕਾਂ ਨੂੰ ਅਮਨ ਸ਼ਾਂਤੀ ਦਾ ਰਾਜ ਮਿਲੇਗਾ : ਸੁਖਜਿੰਦਰ ਸਿੰਘ ਰੰਧਾਵਾ
Ad Position 24