ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ
ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਪੰਜਾਬ ਬੰਦ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਕਾਦੀਆਂ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਇਕੱਠੇ ਹੋ ਕੇ ਮਾਨਸਾ ਵਿਖੇ ਵਾਪਰੇ ਕਤਲ ਕਾਂਡ, ਜਿਸ ਵਿਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਨਾਲ ਹਲਾਕ ਕਰ ਦਿੱਤਾ ਗਿਆ ਸੀ।
ਕਾਦੀਆਂ, 15 ਅਕਤੂਬਰ (ਕੁਲਵਿੰਦਰ ਸਿੰਘ)-ਅੱਜ ਪੰਜਾਬ ਬੰਦ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਵੀ ਬੰਦ ਦੀ ਹਮਾਇਤ ਕੀਤੀ ਗਈ। ਕਾਦੀਆਂ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਇਕੱਠੇ ਹੋ ਕੇ ਮਾਨਸਾ ਵਿਖੇ ਵਾਪਰੇ ਕਤਲ ਕਾਂਡ, ਜਿਸ ਵਿਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਨਾਲ ਹਲਾਕ ਕਰ ਦਿੱਤਾ ਗਿਆ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਆਗੂ ਅਸ਼ੋਕ ਭਾਰਤੀ ਵਲੋਂ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਕਰੇ ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਵੇ।