‘ ਪਰਾਲੀ ਨਾ ਸਾੜਨ’ ਵਿਸ਼ੇ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਸਕੂਲ ਲੱਖਣਕਲਾਂ ’ਚ ਡਰਾਇੰਗ ਮੁਕਾਬਲੇ
ਕਲਾਨੌਰ, 16 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਡਰਨ ਹਾਈ ਸਕੂਲ ’ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਮੇਸ਼ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਬੱਚਿਆਂ ਦੇ ‘ਪਰਾਲੀ ਨਾਂ ਸਾੜਨ’ ਵਿਸ਼ੇ ’ਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਜਮਾਤਾਂ ਦੇ ਵੱਡੀ ਗਿਣਤੀ ਬੱਚਿਆਂ ਵਲੋਂ ਦਿਲਚਸਪੀ ਨਾਲ ਭਾਗ ਲੈ ਕੇ ਡਰਾਇੰਗ ਤਿਆਰ ਕੀਤੀ ਗਈ।
ਕਲਾਨੌਰ, 16 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਡਰਨ ਹਾਈ ਸਕੂਲ ’ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਮੇਸ਼ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਬੱਚਿਆਂ ਦੇ ‘ਪਰਾਲੀ ਨਾਂ ਸਾੜਨ’ ਵਿਸ਼ੇ ’ਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਜਮਾਤਾਂ ਦੇ ਵੱਡੀ ਗਿਣਤੀ ਬੱਚਿਆਂ ਵਲੋਂ ਦਿਲਚਸਪੀ ਨਾਲ ਭਾਗ ਲੈ ਕੇ ਡਰਾਇੰਗ ਤਿਆਰ ਕੀਤੀ ਗਈ। ਚੇਅ. ਸ੍ਰੀ ਸ਼ਰਮਾ ਨੇ ਦੱਸਿਆ ਕਿ ਪੰਜਾਬ ’ਚ ਚੱਲ ਰਹੇ ਝੋਨੇ ਦੇ ਸੀਜਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰਦੀਆਂ ਹਨ ਤੇ ਇਸ ਦੇ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਨਿਕਲਣ ਵਾਲਾ ਧੂੰਆਂ ਜ਼ਹਿਰੀਲਾ ਹੀ ਨਹੀਂ ਹੁੰਦਾ, ਸਗੋਂ ਆਵਾਜਾਈ ’ਚ ਵੱਡੇ ਹਾਦਸੇ ਪੈਦਾ ਕਰਦਾ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਵੀ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਕੂਲ ’ਚ ਬੱਚਿਆਂ ’ਚ ਜਾਗਰੂਕਤਾ ਲਈ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਸ ’ਚ 50 ਤੋਂ ਵੱਧ ਬੱਚਿਆਂ ਵਲੋਂ ਭਾਗ ਲਿਆ ਗਿਆ ਤੇ ਅੱਵਲ ਰਹਿਣ ਵਾਲੇ ਬੱਚਿਆਂ ਦੀ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਵਲੋਂ ਹੌਂਸਲਾ ਅਫਜਾਈ ਕੀਤੀ ਗਈ। ਇਸ ਦੌਰਾਨ ਬੱਚਿਆਂ ਵਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਸੁਖਦੀਪ ਸਿੰਘ ਨੇ ਸੰਬੋਧਨ ਦੌਰਾਨ ਤਖੇਤੀਬਾੜੀ ਵਿਭਾਗ ਦੇ ਵਾਤਾਵਰਨ ਦੀ ਸੰਭਾਲ ਲਈ ਆਰੰਭੇ ਯਤਨਾਂ ਦੀ ਸ਼ਾਲਾਘਾ ਕੀਤੀ।